16ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ਵਰ ਦੀ ਹੈਕਲ ਹੋ ਅਤੇ ਪਰਮੇਸ਼ਵਰ ਦਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ?
17ਜੇ ਕੋਈ ਪਰਮੇਸ਼ਵਰ ਦੀ ਹੈਕਲ ਦਾ ਨਾਸ ਕਰਦਾ ਹੈ, ਤਾਂ ਪਰਮੇਸ਼ਵਰ ਵੀ ਉਸ ਵਿਅਕਤੀ ਦਾ ਨਾਸ ਕਰੇਗਾ; ਕਿਉਂਕਿ ਪਰਮੇਸ਼ਵਰ ਦੀ ਹੈਕਲ ਪਵਿੱਤਰ ਹੈ, ਅਤੇ ਇਹ ਹੈਕਲ ਤੁਸੀਂ ਹੋ।
18ਆਪਣੇ ਆਪ ਨੂੰ ਧੋਖਾ ਨਾ ਦਿਓ। ਜੇ ਕੋਈ ਤੁਹਾਡੇ ਵਿੱਚ ਇਹ ਸੋਚਦਾ ਹੈ ਕਿ ਮੈਂ ਇਸ ਯੁੱਗ ਦੀਆ ਗੱਲਾਂ ਦੇ ਵਿਖੇ ਬੁੱਧਵਾਨ ਹਾਂ, ਤਾਂ ਤੁਹਾਨੂੰ, “ਮੂਰਖ” ਬਣਨਾ ਚਾਹੀਦਾ ਹੈ ਤਾਂਕਿ ਤੁਸੀਂ ਬੁੱਧਵਾਨ ਬਣ ਸਕੋਂ।
19ਕਿਉਂਕਿ ਇਸ ਸੰਸਾਰ ਦਾ ਗਿਆਨ ਪਰਮੇਸ਼ਵਰ ਦੇ ਸਾਮ੍ਹਣੇ ਮੂਰਖਤਾ ਹੈ। ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ,”
20ਅਤੇ ਫਿਰ, “ਪਰਮੇਸ਼ਵਰ ਗਿਆਨਵਾਨ ਮਨੁੱਖਾਂ ਦੀਆ ਸੋਚਾਂ ਨੂੰ ਜਾਣਦਾ ਹੈ ਜੋ ਉਹ ਵਿਅਰਥ ਹਨ।”