1 ਕੁਰਿੰਥੀਆਂ 3

ਫਿਰ, ਅਪੁੱਲੋਸ ਕੀ ਹੈ? ਅਤੇ ਪੌਲੁਸ ਕੀ ਹੈ? ਸਿਰਫ ਸੇਵਾਦਾਰ ਹੈ, ਜਿਸ ਦੇ ਦੁਆਰਾ ਤੁਸੀਂ ਸਾਰੇ ਵਿਸ਼ਵਾਸ ਵਿੱਚ ਆਏ, ਜਿਵੇਂ ਕਿ ਪ੍ਰਭੂ ਨੇ ਹਰੇਕ ਨੂੰ ਆਪਣਾ ਕੰਮ ਸੌਂਪਿਆ।

1 Corinthians 3:5 (UKJV) Who then is Paul, and who is Apollos, but ministers by whom all of you believed, even as the Lord gave to every man?

3ਤੁਸੀਂ ਹੁਣ ਤੱਕ ਸਰੀਰਕ ਹੋ। ਕਿਉਂਕਿ ਤੁਹਾਡੇ ਵਿੱਚ ਜਲਣ ਅਤੇ ਝਗੜੇ ਹਨ, ਤਾਂ ਕੀ ਤੁਸੀਂ ਸੰਸਾਰਿਕ ਨਹੀਂ ਹੋ? ਅਤੇ ਕੀ ਤੁਸੀਂ ਸਰੀਰਕ ਚਾਲ ਨਹੀਂ ਚਲਦੇ?

4ਕਿਉਂਕਿ ਤੁਹਾਡੇ ਵਿੱਚੋਂ ਇੱਕ ਕਹਿੰਦਾ ਹੈ ਕਿ, “ਮੈਂ ਪੌਲੁਸ ਦਾ ਹਾਂ,” ਅਤੇ ਦੂਸਰਾ ਕਹਿੰਦਾ ਹੈ, “ਮੈ ਅਪੁੱਲੋਸ ਦਾ ਹਾਂ,” ਤਾਂ ਕੀ ਤੁਸੀਂ ਸਰੀਰਕ ਨਹੀਂ ਹੋ?

5ਫਿਰ, ਅਪੁੱਲੋਸ ਕੀ ਹੈ? ਅਤੇ ਪੌਲੁਸ ਕੀ ਹੈ? ਸਿਰਫ ਸੇਵਾਦਾਰ ਹੈ, ਜਿਸ ਦੇ ਦੁਆਰਾ ਤੁਸੀਂ ਸਾਰੇ ਵਿਸ਼ਵਾਸ ਵਿੱਚ ਆਏ, ਜਿਵੇਂ ਕਿ ਪ੍ਰਭੂ ਨੇ ਹਰੇਕ ਨੂੰ ਆਪਣਾ ਕੰਮ ਸੌਂਪਿਆ।

6ਮੈਂ ਤਾਂ ਬੀਜ ਬੀਜਿਆ, ਅਪੁੱਲੋਸ ਨੇ ਪਾਣੀ ਦਿੱਤਾ, ਪਰ ਸਿਰਫ ਪਰਮੇਸ਼ਵਰ ਨੇ ਇਸ ਨੂੰ ਵਧਾਇਆ।

7ਸੋ ਨਾ ਤਾਂ ਬੀਜਣ ਵਾਲਾ ਕੁਝ ਹੈ ਅਤੇ ਨਾ ਹੀ ਪਾਣੀ ਦੇਣ ਵਾਲਾ, ਪਰ ਸਿਰਫ ਪਰਮੇਸ਼ਵਰ ਹੀ ਹੈ ਜੋ ਵਧਾਉਣ ਵਾਲਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.