1 ਕੁਰਿੰਥੀਆਂ 4

ਕਿਉਂ ਜੋ ਮੈਨੂੰ ਤਾਂ ਇਸ ਤਰ੍ਹਾਂ ਲੱਗਦਾ ਹੈ ਕਿ ਪਰਮੇਸ਼ਵਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਆਖ਼ਿਰ ਤੇ ਪ੍ਰਦਰਸ਼ਿਤ ਕੀਤਾ ਹੈ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।

1 Corinthians 4:9 (UKJV) For I think that God has set forth us the apostles last, as it were appointed to death: for we are made a spectacle unto the world, and to angels, and to men.

7ਕਿਉਂ ਜੋ ਕੌਣ ਤੁਹਾਨੂੰ ਕਿਸੇ ਤੋਂ ਵੱਖਰਾ ਬਣਾਉਂਦਾ ਹੈ? ਤੁਹਾਡੇ ਕੋਲ ਕੀ ਹੈ, ਜੋ ਤੁਸੀਂ ਪ੍ਰਾਪਤ ਨਹੀਂ ਕੀਤਾ? ਅਤੇ ਜੇ ਪ੍ਰਾਪਤ ਕਰ ਹੀ ਲਿਆ ਹੈ, ਤਾਂ ਘਮੰਡ ਕਿਉਂ ਕਰਦੇ ਹੋ ਜਿਵੇਂ ਮਿਲਿਆ ਹੀ ਨਾ ਹੋਵੇ?

8ਪਹਿਲਾਂ ਹੀ ਤੁਹਾਡੇ ਕੋਲ ਸਭ ਹੈ ਜੋ ਤੁਸੀਂ ਚਾਹੁੰਦੇ ਹੋ! ਤੁਸੀਂ ਤਾਂ ਪਹਿਲਾਂ ਹੀ ਅਮੀਰ ਹੋ! ਅਤੇ ਤੁਸੀਂ ਰਾਜ ਕਰਨਾ ਸ਼ੁਰੂ ਕਰ ਦਿੱਤਾ ਹੈ ਉਹ ਵੀ ਸਾਡੇ ਤੋਂ ਬਿਨ੍ਹਾਂ! ਇਹੀ ਮੈਂ ਚਾਹੁੰਦਾ ਹਾਂ ਕਿ ਤੁਸੀਂ ਸੱਚ-ਮੁੱਚ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!

9ਕਿਉਂ ਜੋ ਮੈਨੂੰ ਤਾਂ ਇਸ ਤਰ੍ਹਾਂ ਲੱਗਦਾ ਹੈ ਕਿ ਪਰਮੇਸ਼ਵਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਆਖ਼ਿਰ ਤੇ ਪ੍ਰਦਰਸ਼ਿਤ ਕੀਤਾ ਹੈ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।

10ਅਸੀਂ ਮਸੀਹ ਦੇ ਕਾਰਨ ਮੂਰਖ ਹਾਂ, ਪਰ ਤੁਸੀਂ ਮਸੀਹ ਵਿੱਚ ਬੁੱਧਵਾਨ ਹੋ! ਅਸੀਂ ਨਿਰਬਲ ਹਾਂ, ਪਰ ਤੁਸੀਂ ਬਲਵੰਤ ਹੋ! ਤੁਹਾਨੂੰ ਆਦਰ ਮਿਲਦਾ ਹੈ, ਪਰ ਸਾਨੂੰ ਨਿਰਾਦਰ!

11ਇਸ ਸਮੇਂ ਤੱਕ ਅਸੀਂ ਭੁੱਖੇ, ਪਿਆਸੇ ਅਤੇ ਬਿਨ੍ਹਾਂ ਕੱਪੜਿਆ ਦੇ ਹਾਂ, ਸਤਾਏ ਜਾਂਦੇ ਅਤੇ ਸਾਡੇ ਨਾਲ ਬੇਰਹਿਮੀ ਨਾਲ ਵਰਤਾਓ ਕੀਤਾ ਜਾਂਦਾ ਹੈ, ਅਸੀਂ ਬਿਨ੍ਹਾਂ ਘਰ ਤੋਂ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.