10ਮੇਰਾ ਮਤਲਬ ਇਹ ਬਿਲਕੁਲ ਨਹੀਂ ਸੀ, ਕਿ ਤੁਸੀਂ ਸੰਸਾਰ ਦੇ ਉਹਨਾਂ ਸਾਰੇ ਮਨੁੱਖਾਂ ਤੋਂ, ਜੋ ਬੁਰੇ ਕੰਮ ਕਰਨ ਵਾਲੇ, ਲੋਭੀ, ਠੱਗ ਜਾਂ ਮੂਰਤੀ ਪੂਜਕ ਹਨ, ਕੋਈ ਸੰਬੰਧ ਨਾ ਰੱਖਣਾ, ਨਹੀਂ ਤਾਂ ਤੁਹਾਨੂੰ ਇਸ ਸੰਸਾਰ ਤੋਂ ਹੀ ਬਾਹਰ ਜਾਣਾ ਪਵੇਗਾ।
11ਪਰ ਹੁਣ ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿ ਤੁਹਾਨੂੰ ਉਸ ਵਿਅਕਤੀ ਨਾਲ ਸੰਗਤ ਨਹੀਂ ਕਰਨੀ ਚਾਹੀਦੀ ਜੋ ਆਪਣੇ ਆਪ ਨੂੰ ਵਿਸ਼ਵਾਸੀ ਕਹਿੰਦਾ ਹੈ ਪਰ ਵਿਭਚਾਰੀ, ਲਾਲਚੀ, ਮੂਰਤੀ ਪੂਜਕ, ਨਿੰਦਕ, ਸ਼ਰਾਬੀ ਅਤੇ ਚੋਰ ਹੋਵੇ। ਅਜਿਹੇ ਵਿਅਕਤੀ ਨਾਲ ਰੋਟੀ ਤੱਕ ਨਾ ਖਾਣਾ।
12ਕਿਉਂਕਿ ਮੈਨੂੰ ਕੀ ਲੋੜ ਹੈ ਜੋ ਕਲੀਸਿਆ ਦੇ ਨਹੀਂ ਹਨ ਉਹਨਾਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਆ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ?
13ਪਰਮੇਸ਼ਵਰ ਉਹਨਾਂ ਦਾ ਨਿਆਂ ਕਰੇਗਾ ਜਿਹੜੇ ਮਸੀਹੀ ਨਹੀਂ ਹਨ। ਜਿਵੇਂ ਪਵਿੱਤਰ ਸ਼ਾਸਤਰ ਕਹਿੰਦਾ ਹੈ, “ਦੁਸ਼ਟ ਵਿਅਕਤੀ ਨੂੰ ਆਪਣੇ ਵਿੱਚੋਂ ਬਾਹਰ ਕੱਢ ਦਿਓ।”