8ਪਰ ਤੁਸੀਂ ਆਪੇ ਹੀ ਆਪਣੇ ਭੈਣਾਂ ਅਤੇ ਭਰਾਵਾਂ ਨਾਲ ਬੇਇਨਸਾਫ਼ੀ ਅਤੇ ਠੱਗੀ ਕਰਦੇ ਹੋ।
9ਅਤੇ ਕੀ ਤੁਸੀਂ ਨਹੀਂ ਜਾਣਦੇ ਅਧਰਮੀ ਲੋਕ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖੇ ਵਿੱਚ ਨਾ ਰਹਿਣਾ: ਨਾ ਹਰਾਮਕਾਰ, ਮੂਰਤੀ ਪੂਜਕ, ਨਾ ਵਿਭਚਾਰੀ, ਨਾ ਸਮਲਿੰਗੀ।
10ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਹੋਣਗੇ।
11ਅਤੇ ਤੁਹਾਡੇ ਵਿੱਚ ਕੁਝ ਇਸ ਤਰ੍ਹਾਂ ਦੇ ਹਨ। ਪਰ ਹੁਣ ਤੁਸੀਂ ਧੋਤੇ ਗਏ ਹੋ, ਪਵਿੱਤਰ ਕੀਤੇ ਗਏ ਹੋ, ਅਤੇ ਧਰਮੀ ਠਹਿਰਾਏ ਗਏ ਹੋ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ ਅਤੇ ਸਾਡੇ ਪਰਮੇਸ਼ਵਰ ਦੇ ਆਤਮਾ ਦੁਆਰਾ।
12“ਮੇਰੇ ਕੋਲ ਸਭ ਕੁਝ ਕਰਨ ਦਾ ਅਧਿਕਾਰ ਹੈ,” ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਸਾਰੀਆਂ ਚੀਜ਼ਾਂ ਸਾਡੇ ਫਾਇਦੇ ਦੀਆ ਨਹੀਂ ਹਨ। “ਮੈਨੂੰ ਸਭ ਕੁਝ ਕਰਨ ਦਾ ਅਧਿਕਾਰ ਹੈ,” ਪਰ ਮੈਂ ਕਿਸੇ ਅਧੀਨ ਨਹੀਂ ਹੋਵਾਂਗਾ।