1 ਕੁਰਿੰਥੀਆਂ 6

ਕੁਝ ਕਹਿੰਦੇ ਹਨ, “ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ, ਪਰ ਪਰਮੇਸ਼ਵਰ ਦੋਨਾਂ ਨੂੰ ਹੀ ਨਾਸ ਕਰੇਗਾ।” ਇਹ ਸਰੀਰ ਹਰਾਮਕਾਰੀ ਕਰਨ ਲਈ ਨਹੀਂ, ਪਰ ਪ੍ਰਭੂ ਦੇ ਲਈ ਅਰਥਾਤ ਪ੍ਰਭੂ ਦੇ ਸਰੀਰ ਦੇ ਲਈ ਹੈ।

1 Corinthians 6:13 (UKJV) Meats for the belly, and the belly for meats: but God shall destroy both it and them. Now the body is not for fornication, but for the Lord; and the Lord for the body.

11ਅਤੇ ਤੁਹਾਡੇ ਵਿੱਚ ਕੁਝ ਇਸ ਤਰ੍ਹਾਂ ਦੇ ਹਨ। ਪਰ ਹੁਣ ਤੁਸੀਂ ਧੋਤੇ ਗਏ ਹੋ, ਪਵਿੱਤਰ ਕੀਤੇ ਗਏ ਹੋ, ਅਤੇ ਧਰਮੀ ਠਹਿਰਾਏ ਗਏ ਹੋ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ ਅਤੇ ਸਾਡੇ ਪਰਮੇਸ਼ਵਰ ਦੇ ਆਤਮਾ ਦੁਆਰਾ।

12“ਮੇਰੇ ਕੋਲ ਸਭ ਕੁਝ ਕਰਨ ਦਾ ਅਧਿਕਾਰ ਹੈ,” ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਸਾਰੀਆਂ ਚੀਜ਼ਾਂ ਸਾਡੇ ਫਾਇਦੇ ਦੀਆ ਨਹੀਂ ਹਨ। “ਮੈਨੂੰ ਸਭ ਕੁਝ ਕਰਨ ਦਾ ਅਧਿਕਾਰ ਹੈ,” ਪਰ ਮੈਂ ਕਿਸੇ ਅਧੀਨ ਨਹੀਂ ਹੋਵਾਂਗਾ।

13ਕੁਝ ਕਹਿੰਦੇ ਹਨ, “ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ, ਪਰ ਪਰਮੇਸ਼ਵਰ ਦੋਨਾਂ ਨੂੰ ਹੀ ਨਾਸ ਕਰੇਗਾ।” ਇਹ ਸਰੀਰ ਹਰਾਮਕਾਰੀ ਕਰਨ ਲਈ ਨਹੀਂ, ਪਰ ਪ੍ਰਭੂ ਦੇ ਲਈ ਅਰਥਾਤ ਪ੍ਰਭੂ ਦੇ ਸਰੀਰ ਦੇ ਲਈ ਹੈ।

14ਅਤੇ ਪਰਮੇਸ਼ਵਰ ਨੇ ਆਪਣੀ ਸ਼ਕਤੀ ਨਾਲ ਨਾ ਕੇਵਲ ਪ੍ਰਭੂ ਨੂੰ ਜੀਵਤ ਕੀਤਾ, ਉਹ ਸਾਨੂੰ ਵੀ ਜੀਵਤ ਕਰੇਗਾ।

15ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਨੂੰ ਵੇਸਵਾ ਦੇ ਅੰਗ ਬਣਾਵਾਂ? ਕਦੇ ਨਹੀਂ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.