12“ਮੇਰੇ ਕੋਲ ਸਭ ਕੁਝ ਕਰਨ ਦਾ ਅਧਿਕਾਰ ਹੈ,” ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਸਾਰੀਆਂ ਚੀਜ਼ਾਂ ਸਾਡੇ ਫਾਇਦੇ ਦੀਆ ਨਹੀਂ ਹਨ। “ਮੈਨੂੰ ਸਭ ਕੁਝ ਕਰਨ ਦਾ ਅਧਿਕਾਰ ਹੈ,” ਪਰ ਮੈਂ ਕਿਸੇ ਅਧੀਨ ਨਹੀਂ ਹੋਵਾਂਗਾ।
13ਕੁਝ ਕਹਿੰਦੇ ਹਨ, “ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ, ਪਰ ਪਰਮੇਸ਼ਵਰ ਦੋਨਾਂ ਨੂੰ ਹੀ ਨਾਸ ਕਰੇਗਾ।” ਇਹ ਸਰੀਰ ਹਰਾਮਕਾਰੀ ਕਰਨ ਲਈ ਨਹੀਂ, ਪਰ ਪ੍ਰਭੂ ਦੇ ਲਈ ਅਰਥਾਤ ਪ੍ਰਭੂ ਦੇ ਸਰੀਰ ਦੇ ਲਈ ਹੈ।
14ਅਤੇ ਪਰਮੇਸ਼ਵਰ ਨੇ ਆਪਣੀ ਸ਼ਕਤੀ ਨਾਲ ਨਾ ਕੇਵਲ ਪ੍ਰਭੂ ਨੂੰ ਜੀਵਤ ਕੀਤਾ, ਉਹ ਸਾਨੂੰ ਵੀ ਜੀਵਤ ਕਰੇਗਾ।
15ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਨੂੰ ਵੇਸਵਾ ਦੇ ਅੰਗ ਬਣਾਵਾਂ? ਕਦੇ ਨਹੀਂ!
16ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜਿਹੜਾ ਵੇਸਵਾ ਨਾਲ ਸੰਗ ਕਰਦਾ ਹੈ ਉਹ ਉਸ ਨਾਲ ਇੱਕ ਸਰੀਰ ਹੋ ਜਾਂਦਾ ਹੈ? ਕਿਉਂ ਜੋ ਪਵਿੱਤਰ ਸ਼ਾਸਤਰ ਵਿੱਚ ਇਹ ਕਿਹਾ ਗਿਆ ਸੀ, “ਉਹ ਦੋਵੇਂ ਇੱਕ ਸਰੀਰ ਹੋਣਗੇ।”