14ਅਤੇ ਪਰਮੇਸ਼ਵਰ ਨੇ ਆਪਣੀ ਸ਼ਕਤੀ ਨਾਲ ਨਾ ਕੇਵਲ ਪ੍ਰਭੂ ਨੂੰ ਜੀਵਤ ਕੀਤਾ, ਉਹ ਸਾਨੂੰ ਵੀ ਜੀਵਤ ਕਰੇਗਾ।
15ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਨੂੰ ਵੇਸਵਾ ਦੇ ਅੰਗ ਬਣਾਵਾਂ? ਕਦੇ ਨਹੀਂ!
16ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜਿਹੜਾ ਵੇਸਵਾ ਨਾਲ ਸੰਗ ਕਰਦਾ ਹੈ ਉਹ ਉਸ ਨਾਲ ਇੱਕ ਸਰੀਰ ਹੋ ਜਾਂਦਾ ਹੈ? ਕਿਉਂ ਜੋ ਪਵਿੱਤਰ ਸ਼ਾਸਤਰ ਵਿੱਚ ਇਹ ਕਿਹਾ ਗਿਆ ਸੀ, “ਉਹ ਦੋਵੇਂ ਇੱਕ ਸਰੀਰ ਹੋਣਗੇ।”
17ਪਰ ਜਿਹੜਾ ਵਿਅਕਤੀ ਪ੍ਰਭੂ ਨਾਲ ਜੁੜ ਜਾਂਦਾ ਹੈ, ਉਹ ਆਤਮਿਕ ਤੌਰ ਤੇ ਉਸ ਨਾਲ ਇੱਕ ਹੋ ਜਾਂਦਾ ਹੈ।
18ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਸਰੀਰ ਦਾ ਹੀ ਪਾਪ ਕਰਦਾ ਹੈ।