1 ਕੁਰਿੰਥੀਆਂ 6

ਕੀ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਸਰੀਰ ਪਵਿੱਤਰ ਆਤਮਾ ਦਾ ਹੈਕਲ ਹੈ, ਜੋ ਤੁਹਾਨੂੰ ਪਰਮੇਸ਼ਵਰ ਵੱਲੋਂ ਮਿਲਿਆ ਹੈ? ਅਤੇ ਤੁਸੀਂ ਆਪਣੇ ਆਪ ਦੇ ਨਹੀਂ ਪਰ ਪਰਮੇਸ਼ਵਰ ਦੇ ਹੋ;

1 Corinthians 6:19 (UKJV) What? know all of you not that your body is the temple of the Holy Spirit which is in you, which all of you have of God, and all of you are not your own?

17ਪਰ ਜਿਹੜਾ ਵਿਅਕਤੀ ਪ੍ਰਭੂ ਨਾਲ ਜੁੜ ਜਾਂਦਾ ਹੈ, ਉਹ ਆਤਮਿਕ ਤੌਰ ਤੇ ਉਸ ਨਾਲ ਇੱਕ ਹੋ ਜਾਂਦਾ ਹੈ।

18ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਸਰੀਰ ਦਾ ਹੀ ਪਾਪ ਕਰਦਾ ਹੈ।

19ਕੀ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਸਰੀਰ ਪਵਿੱਤਰ ਆਤਮਾ ਦਾ ਹੈਕਲ ਹੈ, ਜੋ ਤੁਹਾਨੂੰ ਪਰਮੇਸ਼ਵਰ ਵੱਲੋਂ ਮਿਲਿਆ ਹੈ? ਅਤੇ ਤੁਸੀਂ ਆਪਣੇ ਆਪ ਦੇ ਨਹੀਂ ਪਰ ਪਰਮੇਸ਼ਵਰ ਦੇ ਹੋ;

20ਤੁਸੀਂ ਕੀਮਤ ਦੇ ਕੇ ਖਰੀਦੇ ਗਏ ਹੋ, ਇਸ ਲਈ ਆਪਣੇ ਸਰੀਰ ਨਾਲ ਪਰਮੇਸ਼ਵਰ ਦਾ ਆਦਰ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.