1 ਕੁਰਿੰਥੀਆਂ 6

ਇਸ ਲਈ, ਜੇ ਤੁਸੀਂ ਸੰਸਾਰਕ ਗੱਲਾਂ ਦਾ ਨਿਆਂ ਕਰਦੇ ਹੋ, ਤਾਂ ਕੀ ਤੁਸੀਂ ਉਨ੍ਹਾਂ ਲੋਕਾਂ ਤੋਂ ਹੁਕਮ ਮੰਗਦੇ ਹੋ ਜਿਨ੍ਹਾਂ ਦੇ ਜੀਵਨ ਢੰਗ ਨੂੰ ਕਲੀਸਿਆ ਵਿੱਚ ਨਿੰਦਿਆ ਜਾਂਦਾ ਹੈ?

1 Corinthians 6:4 (UKJV) If then all of you have judgments of things pertaining to this life, set them to judge who are least esteemed in the church.

2ਕੀ ਤੁਸੀਂ ਨਹੀਂ ਜਾਣਦੇ ਜੋ ਪ੍ਰਭੂ ਦੇ ਲੋਕ ਇਸ ਸੰਸਾਰ ਦਾ ਨਿਆਂ ਕਰਨਗੇ? ਅਤੇ ਜੇ ਤੁਸੀਂ ਦੁਨੀਆਂ ਦਾ ਨਿਆਂ ਕਰਨਾ ਹੈ, ਤਾਂ ਕੀ ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਿਆਂ ਕਰਨ ਦੇ ਯੋਗ ਨਹੀਂ ਹੋ।

3ਕੀ ਤੁਸੀਂ ਜਾਣਦੇ ਹੋ ਜੋ ਅਸੀਂ ਦੂਤਾਂ ਦਾ ਨਿਆਂ ਕਰਾਂਗੇ? ਤਾਂ ਫਿਰ ਇਸਦੀ ਤੁਲਨਾ ਵਿੱਚ ਸੰਸਾਰਕ ਝਗੜੇ ਕੀ ਹਨ?

4ਇਸ ਲਈ, ਜੇ ਤੁਸੀਂ ਸੰਸਾਰਕ ਗੱਲਾਂ ਦਾ ਨਿਆਂ ਕਰਦੇ ਹੋ, ਤਾਂ ਕੀ ਤੁਸੀਂ ਉਨ੍ਹਾਂ ਲੋਕਾਂ ਤੋਂ ਹੁਕਮ ਮੰਗਦੇ ਹੋ ਜਿਨ੍ਹਾਂ ਦੇ ਜੀਵਨ ਢੰਗ ਨੂੰ ਕਲੀਸਿਆ ਵਿੱਚ ਨਿੰਦਿਆ ਜਾਂਦਾ ਹੈ?

5ਮੈਂ ਇਹ ਤੁਹਾਨੂੰ ਸ਼ਰਮਿੰਦਾ ਕਰਨ ਲਈ ਆਖ ਰਿਹਾ ਹਾਂ। ਕੀ ਇਹ ਸੰਭਵ ਹੈ ਕਿ ਤੁਹਾਡੇ ਵਿੱਚੋਂ ਇੱਕ ਵੀ ਇੰਨਾ ਸਮਝਦਾਰ ਵਿਅਕਤੀ ਨਹੀਂ ਹੈ ਜੋ ਵਿਸ਼ਵਾਸੀਆ ਦਾ ਝਗੜਾ ਨਬੇੜ ਸਕੇ?

6ਪਰ ਸਗੋਂ ਇੱਕ ਵਿਸ਼ਵਾਸੀ ਦੂਸਰੇ ਵਿਸ਼ਵਾਸੀ ਉੱਤੇ ਮੁਕੱਦਮਾ ਕਰਕੇ ਉਸ ਨੂੰ ਅਦਾਲਤ ਲੈ ਜਾਂਦਾ ਹੈ, ਉਹ ਵੀ ਗੈਰ-ਵਿਸ਼ਵਾਸੀ ਦੇ ਸਾਹਮਣੇ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.