1 ਕੁਰਿੰਥੀਆਂ 6

ਮੈਂ ਇਹ ਤੁਹਾਨੂੰ ਸ਼ਰਮਿੰਦਾ ਕਰਨ ਲਈ ਆਖ ਰਿਹਾ ਹਾਂ। ਕੀ ਇਹ ਸੰਭਵ ਹੈ ਕਿ ਤੁਹਾਡੇ ਵਿੱਚੋਂ ਇੱਕ ਵੀ ਇੰਨਾ ਸਮਝਦਾਰ ਵਿਅਕਤੀ ਨਹੀਂ ਹੈ ਜੋ ਵਿਸ਼ਵਾਸੀਆ ਦਾ ਝਗੜਾ ਨਬੇੜ ਸਕੇ?

1 Corinthians 6:5 (UKJV) I speak to your shame. Is it so, that there is not a wise man among you? no, not one that shall be able to judge between his brethren?

3ਕੀ ਤੁਸੀਂ ਜਾਣਦੇ ਹੋ ਜੋ ਅਸੀਂ ਦੂਤਾਂ ਦਾ ਨਿਆਂ ਕਰਾਂਗੇ? ਤਾਂ ਫਿਰ ਇਸਦੀ ਤੁਲਨਾ ਵਿੱਚ ਸੰਸਾਰਕ ਝਗੜੇ ਕੀ ਹਨ?

4ਇਸ ਲਈ, ਜੇ ਤੁਸੀਂ ਸੰਸਾਰਕ ਗੱਲਾਂ ਦਾ ਨਿਆਂ ਕਰਦੇ ਹੋ, ਤਾਂ ਕੀ ਤੁਸੀਂ ਉਨ੍ਹਾਂ ਲੋਕਾਂ ਤੋਂ ਹੁਕਮ ਮੰਗਦੇ ਹੋ ਜਿਨ੍ਹਾਂ ਦੇ ਜੀਵਨ ਢੰਗ ਨੂੰ ਕਲੀਸਿਆ ਵਿੱਚ ਨਿੰਦਿਆ ਜਾਂਦਾ ਹੈ?

5ਮੈਂ ਇਹ ਤੁਹਾਨੂੰ ਸ਼ਰਮਿੰਦਾ ਕਰਨ ਲਈ ਆਖ ਰਿਹਾ ਹਾਂ। ਕੀ ਇਹ ਸੰਭਵ ਹੈ ਕਿ ਤੁਹਾਡੇ ਵਿੱਚੋਂ ਇੱਕ ਵੀ ਇੰਨਾ ਸਮਝਦਾਰ ਵਿਅਕਤੀ ਨਹੀਂ ਹੈ ਜੋ ਵਿਸ਼ਵਾਸੀਆ ਦਾ ਝਗੜਾ ਨਬੇੜ ਸਕੇ?

6ਪਰ ਸਗੋਂ ਇੱਕ ਵਿਸ਼ਵਾਸੀ ਦੂਸਰੇ ਵਿਸ਼ਵਾਸੀ ਉੱਤੇ ਮੁਕੱਦਮਾ ਕਰਕੇ ਉਸ ਨੂੰ ਅਦਾਲਤ ਲੈ ਜਾਂਦਾ ਹੈ, ਉਹ ਵੀ ਗੈਰ-ਵਿਸ਼ਵਾਸੀ ਦੇ ਸਾਹਮਣੇ!

7ਤੁਹਾਡੇ ਵਿੱਚ ਮੁਕੱਦਮੇ ਚੱਲਣ ਦਾ ਮਤਲਬ ਇਹ ਹੈ ਕੀ ਤੁਸੀਂ ਪੂਰੀ ਤਰ੍ਹਾਂ ਹਾਰ ਚੁੱਕੇ ਹੋ। ਤੁਸੀਂ ਬੇਇਨਸਾਫ਼ੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਠੱਗੀ ਕਿਉਂ ਨਹੀਂ ਸਹਾਰਦੇ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.