5ਮੈਂ ਇਹ ਤੁਹਾਨੂੰ ਸ਼ਰਮਿੰਦਾ ਕਰਨ ਲਈ ਆਖ ਰਿਹਾ ਹਾਂ। ਕੀ ਇਹ ਸੰਭਵ ਹੈ ਕਿ ਤੁਹਾਡੇ ਵਿੱਚੋਂ ਇੱਕ ਵੀ ਇੰਨਾ ਸਮਝਦਾਰ ਵਿਅਕਤੀ ਨਹੀਂ ਹੈ ਜੋ ਵਿਸ਼ਵਾਸੀਆ ਦਾ ਝਗੜਾ ਨਬੇੜ ਸਕੇ?
6ਪਰ ਸਗੋਂ ਇੱਕ ਵਿਸ਼ਵਾਸੀ ਦੂਸਰੇ ਵਿਸ਼ਵਾਸੀ ਉੱਤੇ ਮੁਕੱਦਮਾ ਕਰਕੇ ਉਸ ਨੂੰ ਅਦਾਲਤ ਲੈ ਜਾਂਦਾ ਹੈ, ਉਹ ਵੀ ਗੈਰ-ਵਿਸ਼ਵਾਸੀ ਦੇ ਸਾਹਮਣੇ!
7ਤੁਹਾਡੇ ਵਿੱਚ ਮੁਕੱਦਮੇ ਚੱਲਣ ਦਾ ਮਤਲਬ ਇਹ ਹੈ ਕੀ ਤੁਸੀਂ ਪੂਰੀ ਤਰ੍ਹਾਂ ਹਾਰ ਚੁੱਕੇ ਹੋ। ਤੁਸੀਂ ਬੇਇਨਸਾਫ਼ੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਠੱਗੀ ਕਿਉਂ ਨਹੀਂ ਸਹਾਰਦੇ?
8ਪਰ ਤੁਸੀਂ ਆਪੇ ਹੀ ਆਪਣੇ ਭੈਣਾਂ ਅਤੇ ਭਰਾਵਾਂ ਨਾਲ ਬੇਇਨਸਾਫ਼ੀ ਅਤੇ ਠੱਗੀ ਕਰਦੇ ਹੋ।
9ਅਤੇ ਕੀ ਤੁਸੀਂ ਨਹੀਂ ਜਾਣਦੇ ਅਧਰਮੀ ਲੋਕ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖੇ ਵਿੱਚ ਨਾ ਰਹਿਣਾ: ਨਾ ਹਰਾਮਕਾਰ, ਮੂਰਤੀ ਪੂਜਕ, ਨਾ ਵਿਭਚਾਰੀ, ਨਾ ਸਮਲਿੰਗੀ।