11ਅਗਰ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਿਹੇ ਜਾਂ ਆਪਣੇ ਪਤੀ ਨਾਲ ਮੇਲ-ਮਿਲਾਪ ਕਰ ਲਵੇ। ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।
12ਪਰ ਬਾਕੀ ਸਭ ਨੂੰ ਮੈਂ ਇਹ ਕਹਿੰਦਾ ਹਾਂ (ਪ੍ਰਭੂ ਨਹੀਂ ਸਗੋਂ, ਮੈਂ): ਜੇ ਕਿਸੇ ਵਿਸ਼ਵਾਸੀ ਦੀ ਪਤਨੀ ਵਿਸ਼ਵਾਸ ਵਿੱਚ ਨਾ ਹੋਵੇ ਅਤੇ ਉਹ ਉਸ ਨਾਲ ਰਹਿਣਾ ਚਾਹੁੰਦਾ ਹੋਵੇ, ਤਾਂ ਉਹ ਆਪਣੇ ਪਤਨੀ ਨੂੰ ਤਲਾਕ ਨਾ ਦੇਵੇ।
13ਅਤੇ ਜਿਸ ਕਿਸੇ ਵਿਸ਼ਵਾਸੀ ਪਤਨੀ ਦਾ ਪਤੀ ਵਿਸ਼ਵਾਸ ਵਿੱਚ ਨਾ ਹੋਵੇ ਅਤੇ ਉਹ ਉਸ ਨਾਲ ਰਹਿਣਾ ਚਾਹੁੰਦੀ ਹੋਵੇ, ਤਾਂ ਉਹ ਆਪਣੇ ਪਤੀ ਨੂੰ ਤਲਾਕ ਨਾ ਦੇਵੇ।
14ਕਿਉਂਕਿ ਨਾ ਵਿਸ਼ਵਾਸ ਕਰਨ ਵਾਲਾ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਹੈ, ਅਤੇ ਇਸੇ ਤਰ੍ਹਾਂ ਨਾ ਵਿਸ਼ਵਾਸ ਕਰਨ ਵਾਲੀ ਪਤਨੀ ਆਪਣੇ ਪਤੀ ਦੇ ਕਾਰਨ ਪਵਿੱਤਰ ਹੋਈ ਹੈ। ਨਹੀਂ ਤਾਂ ਤੁਹਾਡੇ ਬੱਚੇ ਅਸ਼ੁੱਧ ਹੋਣਗੇ, ਪਰ ਹੁਣ ਤਾਂ ਪਵਿੱਤਰ ਹਨ।
15ਪਰ ਫਿਰ ਵੀ ਅਗਰ ਉਹ ਅਵਿਸ਼ਵਾਸੀ ਅਲੱਗ ਹੋਣਾ ਚਾਹੇ, ਤਾਂ ਉਸਨੂੰ ਹੋਣ ਦਿਓ। ਕੋਈ ਵੀ ਵਿਸ਼ਵਾਸੀ ਭਰਾਂ ਜਾਂ ਭੈਣ ਇਸ ਤਰ੍ਹਾਂ ਦੀ ਗੁਲਾਮੀ ਵਿੱਚ ਬੱਧੇ ਨਾ ਰਹਿਣ। ਪਰ ਪਰਮੇਸ਼ਵਰ ਨੇ ਸਾਨੂੰ ਸ਼ਾਂਤੀ ਨਾਲ ਰਹਿਣ ਲਈ ਬੁਲਾਇਆ ਹੈ।