25ਹੁਣ ਕੁਵਾਰੀਆਂ ਦੇ ਬਾਰੇ: ਮੈਨੂੰ ਪ੍ਰਭੂ ਵੱਲੋਂ ਕੋਈ ਆਗਿਆ ਨਹੀਂ ਹੈ, ਪਰ ਜਿਵੇਂ ਮੈਨੂੰ ਵਿਸ਼ਵਾਸਯੋਗ ਹੋਣ ਦੇ ਕਾਰਨ ਕਿਰਪਾ ਪ੍ਰਭੂ ਵੱਲੋਂ ਮਿਲੀ ਹੈ ਉਸੇ ਤਰ੍ਹਾਂ ਮੈਂ ਤੁਹਾਨੂੰ ਸਲਾਹ ਦਿੰਦਾ ਹਾਂ।
26ਕਿਉਂਕਿ ਵਰਤਮਾਨ ਕਸ਼ਟ ਦੇ ਕਾਰਨ ਮੇਰੇ ਵਿਚਾਰ ਇਹ ਹਨ, ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਹ ਜਿਸ ਸਥਿਤੀ ਵਿੱਚ ਹੈ ਉਸੇ ਵਿੱਚ ਹੀ ਬਣਿਆ ਰਹੇ।
27ਕੀ ਤੂੰ ਪਤਨੀ ਨਾਲ ਬੰਧਨ ਵਿੱਚ ਬੰਨ੍ਹਿਆ ਹੋਇਆ ਹੈ? ਤਾਂ ਛੁਟਕਾਰਾ ਨਾ ਲੱਭ। ਕੀ ਤੂੰ ਪਤਨੀ ਤੋਂ ਛੁੱਟਿਆ ਹੋਇਆ ਹੈ? ਤਾਂ ਪਤਨੀ ਦੀ ਭਾਲ ਨਾ ਕਰ।
28ਪਰ ਜੇ ਤੂੰ ਵਿਆਹ ਕਰ ਲਵੇ, ਤਾਂ ਪਾਪ ਨਹੀਂ ਕਰਦਾ; ਅਤੇ ਜੇ ਕੁਆਰੀ ਵਿਆਹ ਕਰਾ ਲਵੇ, ਉਹ ਵੀ ਪਾਪ ਨਹੀਂ ਕਰਦੀ। ਪਰ ਉਹ ਜੋ ਵਿਆਹ ਕਰਦੇ ਹਨ ਉਨ੍ਹਾਂ ਨੂੰ ਇਸ ਜੀਵਨ ਵਿੱਚ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਵੇਗਾ, ਅਤੇ ਮੈਂ ਤੁਹਾਨੂੰ ਇਸ ਤੋਂ ਬਚਾਉਣਾ ਚਾਹੁੰਦਾ ਹਾਂ।
29ਹੇ ਮੇਰੇ ਭਰਾਵੋ ਅਤੇ ਭੈਣੋ, ਮੇਰਾ ਇਹ ਮਤਲਬ ਹੈ, ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਹਨਾਂ ਦੀਆਂ ਪਤਨੀਆਂ ਨਹੀਂ ਹਨ;