31ਅਤੇ ਜਿਨ੍ਹਾਂ ਦਾ ਲੈਣ ਦੇਣ ਸੰਸਾਰਕ ਚੀਜ਼ਾ ਨਾਲ ਹੈ, ਉਹ ਉਹਨਾਂ ਵਿੱਚ ਲੀਨ ਨਾ ਹੋ ਜਾਣਾ। ਕਿਉਂਕਿ ਇਸ ਵਰਤਮਾਨ ਸੰਸਾਰ ਦਾ ਨਾਸ ਹੁੰਦਾ ਜਾ ਰਿਹਾ ਹੈ।
32ਮੈਂ ਚਾਹੁੰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਰਹੋ। ਇੱਕ ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਪ੍ਰਭੂ ਨੂੰ ਕਿਵੇਂ ਪਰਸੰਨ ਕਰਾ।
33ਪਰ ਇੱਕ ਵਿਆਹਿਆ ਆਦਮੀ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਖੁਸ਼ ਰੱਖੇ।
34ਅਤੇ ਦੁਬਦਾ ਵਿੱਚ ਪਿਆ ਰਹਿੰਦਾ ਹੈ। ਅਤੇ ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆ ਗੱਲਾਂ ਦੀ ਚਿੰਤਾ ਕਰਦੀ ਹੈ: ਕਿ ਉਹ ਸਰੀਰ ਅਤੇ ਆਤਮਾ ਵਿੱਚ ਪਵਿੱਤਰ ਹੋਵੇ। ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਖੁਸ਼ ਕਰੇ।
35ਅਤੇ ਮੈਂ ਤੁਹਾਡੇ ਭਲੇ ਲਈ ਇਹ ਬੋਲ ਰਿਹਾ ਹਾਂ, ਨਾ ਕਿ ਤੁਹਾਡੇ ਉੱਤੇ ਕੋਈ ਪਾਬੰਦੀ ਲਗਾ ਰਿਹਾ ਹਾਂ, ਪਰ ਇਸ ਲਈ ਜੋ ਤੁਸੀਂ ਸਹੀ ਢੰਗ ਅਤੇ ਪ੍ਰਭੂ ਦੀ ਸੇਵਾ ਵਿੱਚ ਜੀਵਨ ਬਤੀਤ ਕਰ ਸਕੋ।