1 ਕੁਰਿੰਥੀਆਂ 8

ਪਰ ਸਾਡੇ ਲਈ ਇੱਕ ਪਰਮੇਸ਼ਵਰ ਹੈ, ਜੋ ਪਿਤਾ ਹੈ, ਜਿਸ ਤੋਂ ਸਭ ਚੀਜ਼ਾ ਰਚਿਆ ਗਿਆ ਹੈ ਅਤੇ ਅਸੀਂ ਉਸੇ ਲਈ ਹਾਂ; ਅਤੇ ਇੱਕੋ ਹੀ ਪ੍ਰਭੂ ਹੈ ਜੋ ਯਿਸ਼ੂ ਮਸੀਹ ਹੈ, ਜਿਸ ਦੁਆਰਾ ਸਭ ਕੁਝ ਰਚਿਆ ਗਿਆ ਅਤੇ ਉਸ ਦੇ ਦੁਆਰਾ ਅਸੀਂ ਜਿਉਂਦੇ ਹਾਂ।

1 Corinthians 8:6 (UKJV) But to us there is but one God, the Father, of whom are all things, and we in him; and one Lord Jesus Christ, by whom are all things, and we by him.

4ਤਾਂ ਫਿਰ, ਮੂਰਤੀਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਖਾਣ ਬਾਰੇ: ਅਸੀਂ ਜਾਣਦੇ ਹਾਂ, “ਸੰਸਾਰ ਵਿੱਚ ਇੱਕ ਮੂਰਤੀ ਕੁਝ ਵੀ ਨਹੀਂ ਹੈ” ਅਤੇ, “ਇੱਕ ਪਰਮੇਸ਼ਵਰ ਤੋਂ ਇਲਾਵਾ ਦੂਸਰਾ ਕੋਈ ਦੇਵਤਾ ਨਹੀਂ ਹੈ।”

5ਭਾਵੇਂ ਇੱਥੇ ਬਹੁਤ ਸਾਰੇ ਦੇਵਤੇ ਹਨ, ਜਾਂ ਸਵਰਗ ਵਿੱਚ ਹੋਣ ਜਾਂ ਧਰਤੀ ਉੱਤੇ (ਸੱਚ-ਮੁੱਚ ਇੱਥੇ ਬਹੁਤ ਸਾਰੇ, “ਦੇਵਤੇ” ਅਤੇ ਬਹੁਤ ਸਾਰੇ, “ਸੁਆਮੀ” ਹਨ),

6ਪਰ ਸਾਡੇ ਲਈ ਇੱਕ ਪਰਮੇਸ਼ਵਰ ਹੈ, ਜੋ ਪਿਤਾ ਹੈ, ਜਿਸ ਤੋਂ ਸਭ ਚੀਜ਼ਾ ਰਚਿਆ ਗਿਆ ਹੈ ਅਤੇ ਅਸੀਂ ਉਸੇ ਲਈ ਹਾਂ; ਅਤੇ ਇੱਕੋ ਹੀ ਪ੍ਰਭੂ ਹੈ ਜੋ ਯਿਸ਼ੂ ਮਸੀਹ ਹੈ, ਜਿਸ ਦੁਆਰਾ ਸਭ ਕੁਝ ਰਚਿਆ ਗਿਆ ਅਤੇ ਉਸ ਦੇ ਦੁਆਰਾ ਅਸੀਂ ਜਿਉਂਦੇ ਹਾਂ।

7ਪਰ ਹਰ ਕਿਸੇ ਨੂੰ ਇਸ ਦਾ ਗਿਆਨ ਨਹੀਂ ਹੈ। ਕੁਝ ਲੋਕ ਅਜੇ ਵੀ ਮੂਰਤੀਆਂ ਦੇ ਇੰਨੇ ਆਦੀ ਹਨ ਕਿ ਜਦੋਂ ਉਹ ਮੂਰਤੀ ਦੇ ਚੜ੍ਹਾਏ ਗਏ ਭੋਜਨ ਨੂੰ ਖਾਂਦੇ ਹਨ, ਤਾਂ ਉਹ ਇਸ ਨੂੰ ਕਿਸੇ ਦੇਵਤੇ ਦੀ ਚੜ੍ਹਾਈ ਹੋਈ ਬਲੀ ਸਮਝਦੇ ਹਨ, ਕਿਉਂਕਿ ਉਹਨਾਂ ਦਾ ਜ਼ਮੀਰ ਕਮਜ਼ੋਰ ਹੈ, ਇਸ ਲਈ ਉਹ ਅਸ਼ੁੱਧ ਹੋ ਗਏ ਹਨ।

8ਪਰ ਭੋਜਨ ਸਾਨੂੰ ਪਰਮੇਸ਼ਵਰ ਦੇ ਕੋਲ ਨਹੀਂ ਲੈ ਕੇ ਜਾਂਦਾ; ਪਰ ਭੋਜਨ ਖਾਣ ਤੋਂ ਨਾ ਸਾਨੂੰ ਕੁਝ ਘਾਟਾ ਹੈ ਅਤੇ ਨਾ ਕੁਝ ਲਾਭ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.