11ਜੇ ਅਸੀਂ ਤੁਹਾਡੇ ਵਿੱਚ ਆਤਮਿਕ ਬੀਜ ਬੀਜੇ ਹਨ, ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਤੁਹਾਡੇ ਦੁਆਰਾ ਦੁਨਿਆਵੀ ਪਦਾਰਥ ਪ੍ਰਾਪਤ ਕਰੀਏ?
12ਜੇ ਦੂਸਰਿਆ ਰਸੂਲਾਂ ਨੂੰ ਤੁਹਾਡੇ ਉੱਤੇ ਅਧਿਕਾਰ ਹੈ ਤਾਂ ਕੀ ਸਾਡਾ ਅਧਿਕਾਰ ਉਹਨਾਂ ਨਾਲੋਂ ਵੱਧ ਕੇ ਤੁਹਾਡੇ ਉੱਤੇ ਨਹੀਂ? ਪਰ ਅਸੀਂ ਆਪਣੇ ਇਸ ਅਧਿਕਾਰ ਨੂੰ ਨਹੀਂ ਵਰਤਿਆ। ਪਰੰਤੂ ਇਸ ਦੇ ਬਾਵਜੂਦ ਵੀ ਅਸੀਂ ਸਭ ਕੁਝ ਸਹਾਰਦੇ ਰਹੇ, ਤਾਂ ਜੋ ਮਸੀਹ ਦੀ ਖੁਸ਼ਖ਼ਬਰੀ ਵਿੱਚ ਕੋਈ ਰੁਕਾਵਟ ਨਾ ਆਵੇ।
13ਕੀ ਤੁਸੀਂ ਇਹ ਨਹੀਂ ਜਾਣਦੇ ਜਿਹੜੇ ਹੈਕਲ ਵਿੱਚ ਕੰਮ ਕਰਦੇ ਹਨ ਉਹ ਭੋਜਨ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ, ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਦੇ ਚੜ੍ਹਾਵੇ ਦੇ ਹਿੱਸੇਦਾਰ ਹੁੰਦੇ ਹਨ।
14ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖ਼ਬਰੀ ਦੇ ਪ੍ਰਚਾਰਕਾਂ ਨੂੰ ਵੀ ਆਗਿਆ ਦਿੱਤੀ ਹੈ ਜੋ ਉਹ ਖੁਸ਼ਖ਼ਬਰੀ ਤੋਂ ਹੀ ਆਪਣਾ ਗੁਜਾਰਾ ਕਰਨ।
15ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚੋਂ ਕੋਈ ਵੀ ਨਹੀਂ ਵਰਤਿਆ। ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖ ਰਿਹਾ ਤਾਂ ਜੋ ਮੇਰੇ ਨਾਲ ਇਸ ਤਰ੍ਹਾਂ ਕੁਝ ਹੋਵੇ, ਕਿਉਂ ਮੇਰੇ ਲਈ ਮਰਨਾ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।