1 ਕੁਰਿੰਥੀਆਂ 9

ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚੋਂ ਕੋਈ ਵੀ ਨਹੀਂ ਵਰਤਿਆ। ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖ ਰਿਹਾ ਤਾਂ ਜੋ ਮੇਰੇ ਨਾਲ ਇਸ ਤਰ੍ਹਾਂ ਕੁਝ ਹੋਵੇ, ਕਿਉਂ ਮੇਰੇ ਲਈ ਮਰਨਾ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।

1 Corinthians 9:15 (UKJV) But I have used none of these things: neither have I written these things, that it should be so done unto me: for it were better for me to die, than that any man should make my glorying void.

13ਕੀ ਤੁਸੀਂ ਇਹ ਨਹੀਂ ਜਾਣਦੇ ਜਿਹੜੇ ਹੈਕਲ ਵਿੱਚ ਕੰਮ ਕਰਦੇ ਹਨ ਉਹ ਭੋਜਨ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ, ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਦੇ ਚੜ੍ਹਾਵੇ ਦੇ ਹਿੱਸੇਦਾਰ ਹੁੰਦੇ ਹਨ।

14ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖ਼ਬਰੀ ਦੇ ਪ੍ਰਚਾਰਕਾਂ ਨੂੰ ਵੀ ਆਗਿਆ ਦਿੱਤੀ ਹੈ ਜੋ ਉਹ ਖੁਸ਼ਖ਼ਬਰੀ ਤੋਂ ਹੀ ਆਪਣਾ ਗੁਜਾਰਾ ਕਰਨ।

15ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚੋਂ ਕੋਈ ਵੀ ਨਹੀਂ ਵਰਤਿਆ। ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖ ਰਿਹਾ ਤਾਂ ਜੋ ਮੇਰੇ ਨਾਲ ਇਸ ਤਰ੍ਹਾਂ ਕੁਝ ਹੋਵੇ, ਕਿਉਂ ਮੇਰੇ ਲਈ ਮਰਨਾ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।

16ਜਦੋਂ ਮੈ ਤੁਹਾਨੂੰ ਖੁਸ਼ਖ਼ਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਹੈ, ਕਿਉਂਕਿ ਮੈਂ ਇਹ ਕਰਨ ਦੇ ਆਦੇਸ਼ ਦੇ ਅਧੀਨ ਹਾਂ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖ਼ਬਰੀ ਦਾ ਪ੍ਰਚਾਰ ਨਾ ਕਰਾ!

17ਅਗਰ ਮੈਂ ਆਪਣੀ ਇੱਛਾ ਨਾਲ ਪ੍ਰਚਾਰ ਕਰਾ, ਤਾਂ ਮੇਰੇ ਲਈ ਇਨਾਮ ਹੈ, ਅਗਰ ਆਪਣੀ ਇੱਛਾ ਤੋਂ ਬਿਨ੍ਹਾਂ ਤਾਂ ਇਹ ਸਿਰਫ ਇੱਕ ਜ਼ਿੰਮੇਵਾਰੀ ਸੀ ਜਿਸ ਨੂੰ ਪੂਰਾ ਕਰਨਾ ਸੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.