18ਤਾਂ ਮੇਰੇ ਲਈ ਕੀ ਇਨਾਮ ਹੈ? ਕਿ ਇਹ: ਜੋ ਮੈਂ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਮੁ਼ਫ਼ਤ ਵਿੱਚ ਕਰਦਾ ਰਹਾਂ, ਅਤੇ ਇਸ ਲਈ ਖੁਸ਼ਖ਼ਬਰੀ ਦੇ ਪ੍ਰਚਾਰਕ ਵਜੋਂ ਮੈਂ ਆਪਣੇ ਅਧਿਕਾਰ ਦੀ ਪੂਰੀ ਵਰਤੋਂ ਨਾ ਕਰਾਂ।
19ਭਾਵੇਂ ਕਿ ਮੈਂ ਅਜ਼ਾਦ ਹਾਂ, ਤਾਂ ਵੀ ਮੈਂ ਆਪਣੇ ਆਪ ਨੂੰ ਸਭਨਾਂ ਦਾ ਦਾਸ ਬਣਾਇਆ, ਤਾਂ ਜੋ ਬਹੁਤ ਸਾਰਿਆ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ।
20ਯਹੂਦਿਆਂ ਲਈ ਮੈਂ ਯਹੂਦਿਆਂ ਵਰਗਾ ਬਣਿਆ, ਤਾਂ ਜੋ ਉਹਨਾਂ ਨੂੰ ਪ੍ਰਭੂ ਲਈ ਜਿੱਤ ਸਕਾ। ਭਾਵੇਂ ਮੈਂ ਬਿਵਸਥਾ ਦੇ ਅਧੀਨ ਨਹੀਂ ਹਾਂ, ਤਾਂ ਵੀ ਮੈਂ ਉਹਨਾਂ ਵਰਗਾ ਬਣਿਆ ਜਿਹੜੇ ਬਿਵਸਥਾ ਦੇ ਅਧੀਨ ਹਨ, ਤਾਂਕਿ ਮੈਂ ਉਹਨਾਂ ਨੂੰ ਵੀ ਪ੍ਰਭੂ ਲਈ ਜਿੱਤ ਸਕਾ।
21ਜਿਹੜੇ ਬਿਵਸਥਾ ਅਧੀਨ ਨਹੀਂ ਹਨ ਮੈਂ ਉਹਨਾਂ ਵਰਗਾ ਬਣਿਆ, (ਜਦਕਿ ਮੈਂ ਖੁਦ ਪਰਮੇਸ਼ਵਰ ਦੀ ਬਿਵਸਥਾ ਦੇ ਅਧੀਨ ਹਾਂ, ਪਰ ਮੈਂ ਮਸੀਹ ਦੀ ਬਿਵਸਥਾ ਦੇ ਅਧੀਨ ਵੀ ਹਾਂ), ਤਾਂ ਜੋ ਬਿਵਸਥਾ ਹੀਣਾ ਨੂੰ ਵੀ ਪ੍ਰਭੂ ਲਈ ਜਿੱਤ ਸਕਾ।
22ਮੈਂ ਕਮਜ਼ੋਰ ਵਿਸ਼ਵਾਸ ਵਾਲਿਆਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਵੀ ਪ੍ਰਭੂ ਲਈ ਜਿੱਤ ਸਕਾ। ਮੈਂ ਸਾਰੇ ਲੋਕਾਂ ਲਈ ਸਭ ਕੁਝ ਬਣਿਆ ਤਾਂ ਜੋ ਹਰ ਇੱਕ ਨੂੰ ਮੈਂ ਕਿਸੇ ਨਾ ਕਿਸੇ ਤਰੀਕੇ ਨਾਲ ਮੁਕਤੀ ਲਈ ਜਿੱਤ ਸਕਾ।