1 ਕੁਰਿੰਥੀਆਂ 9

ਮੈਂ ਕਮਜ਼ੋਰ ਵਿਸ਼ਵਾਸ ਵਾਲਿਆਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਵੀ ਪ੍ਰਭੂ ਲਈ ਜਿੱਤ ਸਕਾ। ਮੈਂ ਸਾਰੇ ਲੋਕਾਂ ਲਈ ਸਭ ਕੁਝ ਬਣਿਆ ਤਾਂ ਜੋ ਹਰ ਇੱਕ ਨੂੰ ਮੈਂ ਕਿਸੇ ਨਾ ਕਿਸੇ ਤਰੀਕੇ ਨਾਲ ਮੁਕਤੀ ਲਈ ਜਿੱਤ ਸਕਾ।

1 Corinthians 9:22 (UKJV) To the weak became I as weak, that I might gain the weak: I am made all things to all men, that I might by all means save some.

20ਯਹੂਦਿਆਂ ਲਈ ਮੈਂ ਯਹੂਦਿਆਂ ਵਰਗਾ ਬਣਿਆ, ਤਾਂ ਜੋ ਉਹਨਾਂ ਨੂੰ ਪ੍ਰਭੂ ਲਈ ਜਿੱਤ ਸਕਾ। ਭਾਵੇਂ ਮੈਂ ਬਿਵਸਥਾ ਦੇ ਅਧੀਨ ਨਹੀਂ ਹਾਂ, ਤਾਂ ਵੀ ਮੈਂ ਉਹਨਾਂ ਵਰਗਾ ਬਣਿਆ ਜਿਹੜੇ ਬਿਵਸਥਾ ਦੇ ਅਧੀਨ ਹਨ, ਤਾਂਕਿ ਮੈਂ ਉਹਨਾਂ ਨੂੰ ਵੀ ਪ੍ਰਭੂ ਲਈ ਜਿੱਤ ਸਕਾ।

21ਜਿਹੜੇ ਬਿਵਸਥਾ ਅਧੀਨ ਨਹੀਂ ਹਨ ਮੈਂ ਉਹਨਾਂ ਵਰਗਾ ਬਣਿਆ, (ਜਦਕਿ ਮੈਂ ਖੁਦ ਪਰਮੇਸ਼ਵਰ ਦੀ ਬਿਵਸਥਾ ਦੇ ਅਧੀਨ ਹਾਂ, ਪਰ ਮੈਂ ਮਸੀਹ ਦੀ ਬਿਵਸਥਾ ਦੇ ਅਧੀਨ ਵੀ ਹਾਂ), ਤਾਂ ਜੋ ਬਿਵਸਥਾ ਹੀਣਾ ਨੂੰ ਵੀ ਪ੍ਰਭੂ ਲਈ ਜਿੱਤ ਸਕਾ।

22ਮੈਂ ਕਮਜ਼ੋਰ ਵਿਸ਼ਵਾਸ ਵਾਲਿਆਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਵੀ ਪ੍ਰਭੂ ਲਈ ਜਿੱਤ ਸਕਾ। ਮੈਂ ਸਾਰੇ ਲੋਕਾਂ ਲਈ ਸਭ ਕੁਝ ਬਣਿਆ ਤਾਂ ਜੋ ਹਰ ਇੱਕ ਨੂੰ ਮੈਂ ਕਿਸੇ ਨਾ ਕਿਸੇ ਤਰੀਕੇ ਨਾਲ ਮੁਕਤੀ ਲਈ ਜਿੱਤ ਸਕਾ।

23ਅਤੇ ਮੈਂ ਇਹ ਸਭ ਖੁਸ਼ਖ਼ਬਰੀ ਦੇ ਪ੍ਰਚਾਰ ਦੇ ਕਰਕੇ ਕਰਦਾ ਹਾਂ, ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਇਸ ਵਿੱਚ ਭਾਗੀਦਾਰ ਹੋ ਜਾਂਵਾ।

24ਕੀ ਤੁਸੀਂ ਨਹੀਂ ਜਾਣਦੇ ਦੌੜ ਵਿੱਚ ਤਾਂ ਸਾਰੇ ਦੌੜਦੇ ਹਨ, ਪਰ ਇਨਾਮ ਇੱਕ ਨੂੰ ਹੀ ਮਿਲਦਾ ਹੈ? ਇਸ ਲਈ ਤੁਸੀਂ ਇਸ ਤਰ੍ਹਾਂ ਦੌੜੋ ਤਾਂ ਕਿ ਇਨਾਮ ਪ੍ਰਾਪਤ ਕਰ ਸਕੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.