1 ਕੁਰਿੰਥੀਆਂ 9

ਹਰ ਕੋਈ ਖੇਡਾਂ ਵਿੱਚ ਹਿੱਸਾ ਲੈਣ ਵਾਲਾ ਸਖ਼ਤ ਸਿਖਲਾਈ ਵਿੱਚੋਂ ਹੋ ਕੇ ਲੰਘਦਾ ਹੈ। ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਨਾਸ਼ਵਾਨ ਮੁਕਟ ਨੂੰ ਪ੍ਰਾਪਤ ਕਰ ਸਕਣ, ਪਰ ਅਸੀਂ ਅਜਿਹਾ ਮੁਕਟ ਪ੍ਰਾਪਤ ਕਰਨ ਲਈ ਕਰਦੇ ਹਾਂ ਜੋ ਨਾਸ਼ਵਾਨ ਨਹੀਂ ਪਰ ਹਮੇਸ਼ਾ ਰਹੇਗਾ।

1 Corinthians 9:25 (UKJV) And every man that strives for the mastery is temperate in all things. Now they do it to obtain a corruptible crown; but we an incorruptible.

23ਅਤੇ ਮੈਂ ਇਹ ਸਭ ਖੁਸ਼ਖ਼ਬਰੀ ਦੇ ਪ੍ਰਚਾਰ ਦੇ ਕਰਕੇ ਕਰਦਾ ਹਾਂ, ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਇਸ ਵਿੱਚ ਭਾਗੀਦਾਰ ਹੋ ਜਾਂਵਾ।

24ਕੀ ਤੁਸੀਂ ਨਹੀਂ ਜਾਣਦੇ ਦੌੜ ਵਿੱਚ ਤਾਂ ਸਾਰੇ ਦੌੜਦੇ ਹਨ, ਪਰ ਇਨਾਮ ਇੱਕ ਨੂੰ ਹੀ ਮਿਲਦਾ ਹੈ? ਇਸ ਲਈ ਤੁਸੀਂ ਇਸ ਤਰ੍ਹਾਂ ਦੌੜੋ ਤਾਂ ਕਿ ਇਨਾਮ ਪ੍ਰਾਪਤ ਕਰ ਸਕੋ।

25ਹਰ ਕੋਈ ਖੇਡਾਂ ਵਿੱਚ ਹਿੱਸਾ ਲੈਣ ਵਾਲਾ ਸਖ਼ਤ ਸਿਖਲਾਈ ਵਿੱਚੋਂ ਹੋ ਕੇ ਲੰਘਦਾ ਹੈ। ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਨਾਸ਼ਵਾਨ ਮੁਕਟ ਨੂੰ ਪ੍ਰਾਪਤ ਕਰ ਸਕਣ, ਪਰ ਅਸੀਂ ਅਜਿਹਾ ਮੁਕਟ ਪ੍ਰਾਪਤ ਕਰਨ ਲਈ ਕਰਦੇ ਹਾਂ ਜੋ ਨਾਸ਼ਵਾਨ ਨਹੀਂ ਪਰ ਹਮੇਸ਼ਾ ਰਹੇਗਾ।

26ਇਸ ਲਈ ਮੈਂ ਇਸ ਤਰ੍ਹਾਂ ਨਹੀਂ ਦੌੜਦਾ ਜਿਸ ਤਰ੍ਹਾਂ ਕੋਈ ਬਿਨ੍ਹਾਂ ਮਕਸਦ ਦੌੜਦਾ ਹੈ; ਮੈਂ ਇਸ ਤਰ੍ਹਾਂ ਨਹੀਂ ਲੜਦਾ ਜਿਵੇਂ ਕੋਈ ਹਵਾ ਵਿੱਚ ਮੁੱਕੇ ਮਾਰਦਾ ਹੋਵੇ।

27ਮੈਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਆਪਣੇ ਵੱਸ ਵਿੱਚ ਰੱਖਦਾ ਹਾਂ ਤਾਂ ਜੋ ਮੈਂ ਦੂਸਰਿਆ ਨੂੰ ਪ੍ਰਚਾਰ ਕਰਨ ਤੋਂ ਬਾਅਦ, ਕਿਤੇ ਆਪਣੇ ਆਪ ਨੂੰ ਉਸ ਇਨਾਮ ਤੋਂ ਅਯੋਗ ਨਾ ਬਣਾ ਲਵਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.