1ਉਹ ਜੋ ਰਚਨਾ ਦੇ ਮੁੱਢ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣਿਆਂ ਹੱਥਾਂ ਨਾਲ ਛੂਹਿਆ ਇਹ ਅਸੀਂ ਜੀਵਨ ਦੇ ਬਚਨ ਦੇ ਬਾਰੇ ਐਲਾਨ ਕਰਦੇ ਹਾਂ।
2ਜੀਵਨ ਪ੍ਰਗਟ ਹੋਇਆ; ਅਸੀਂ ਉਸ ਨੂੰ ਵੇਖਿਆ ਹੈ ਅਤੇ ਇਸ ਦੀ ਗਵਾਹੀ ਦਿੰਦੇ ਹਾਂ ਅਤੇ ਅਸੀਂ ਤੁਹਾਨੂੰ ਸਦੀਵੀ ਜੀਵਨ ਦੀ ਘੋਸ਼ਣਾ ਕਰਦੇ ਹਾਂ, ਜੋ ਪਿਤਾ ਦੇ ਨਾਲ ਸੀ ਅਤੇ ਸਾਨੂੰ ਪ੍ਰਗਟ ਹੋਇਆ ਹੈ।
3ਅਸੀਂ ਤੁਹਾਨੂੰ ਉਹ ਕੁਝ ਦੱਸਦੇ ਹਾਂ ਜੋ ਅਸੀਂ ਵੇਖਿਆ ਅਤੇ ਸੁਣਿਆ ਹੈ, ਤਾਂ ਜੋ ਤੁਸੀਂ ਵੀ ਸਾਡੇ ਨਾਲ ਸੰਗਤੀ ਕਰ ਸਕੋ ਅਤੇ ਸਾਡੀ ਸੰਗਤੀ ਪਿਤਾ ਅਤੇ ਉਸ ਦੇ ਪੁੱਤਰ, ਯਿਸ਼ੂ ਮਸੀਹ ਦੇ ਨਾਲ ਹੈ।
4ਅਸੀਂ ਇੰਨ੍ਹਾਂ ਗੱਲਾਂ ਨੂੰ ਸਾਡੀ ਖੁਸ਼ੀ ਸੰਪੂਰਨ ਬਣਾਉਣ ਲਈ ਲਿਖਦੇ ਹਾਂ।