1 ਯੋਹਨ 1

ਅਸੀਂ ਤੁਹਾਨੂੰ ਉਹ ਕੁਝ ਦੱਸਦੇ ਹਾਂ ਜੋ ਅਸੀਂ ਵੇਖਿਆ ਅਤੇ ਸੁਣਿਆ ਹੈ, ਤਾਂ ਜੋ ਤੁਸੀਂ ਵੀ ਸਾਡੇ ਨਾਲ ਸੰਗਤੀ ਕਰ ਸਕੋ ਅਤੇ ਸਾਡੀ ਸੰਗਤੀ ਪਿਤਾ ਅਤੇ ਉਸ ਦੇ ਪੁੱਤਰ, ਯਿਸ਼ੂ ਮਸੀਹ ਦੇ ਨਾਲ ਹੈ।

1 John 1:3 (UKJV) That which we have seen and heard declare we unto you, that all of you also may have fellowship with us: and truly our fellowship is with the Father, and with his Son Jesus Christ.

1ਉਹ ਜੋ ਰਚਨਾ ਦੇ ਮੁੱਢ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣਿਆਂ ਹੱਥਾਂ ਨਾਲ ਛੂਹਿਆ ਇਹ ਅਸੀਂ ਜੀਵਨ ਦੇ ਬਚਨ ਦੇ ਬਾਰੇ ਐਲਾਨ ਕਰਦੇ ਹਾਂ।

2ਜੀਵਨ ਪ੍ਰਗਟ ਹੋਇਆ; ਅਸੀਂ ਉਸ ਨੂੰ ਵੇਖਿਆ ਹੈ ਅਤੇ ਇਸ ਦੀ ਗਵਾਹੀ ਦਿੰਦੇ ਹਾਂ ਅਤੇ ਅਸੀਂ ਤੁਹਾਨੂੰ ਸਦੀਵੀ ਜੀਵਨ ਦੀ ਘੋਸ਼ਣਾ ਕਰਦੇ ਹਾਂ, ਜੋ ਪਿਤਾ ਦੇ ਨਾਲ ਸੀ ਅਤੇ ਸਾਨੂੰ ਪ੍ਰਗਟ ਹੋਇਆ ਹੈ।

3ਅਸੀਂ ਤੁਹਾਨੂੰ ਉਹ ਕੁਝ ਦੱਸਦੇ ਹਾਂ ਜੋ ਅਸੀਂ ਵੇਖਿਆ ਅਤੇ ਸੁਣਿਆ ਹੈ, ਤਾਂ ਜੋ ਤੁਸੀਂ ਵੀ ਸਾਡੇ ਨਾਲ ਸੰਗਤੀ ਕਰ ਸਕੋ ਅਤੇ ਸਾਡੀ ਸੰਗਤੀ ਪਿਤਾ ਅਤੇ ਉਸ ਦੇ ਪੁੱਤਰ, ਯਿਸ਼ੂ ਮਸੀਹ ਦੇ ਨਾਲ ਹੈ।

4ਅਸੀਂ ਇੰਨ੍ਹਾਂ ਗੱਲਾਂ ਨੂੰ ਸਾਡੀ ਖੁਸ਼ੀ ਸੰਪੂਰਨ ਬਣਾਉਣ ਲਈ ਲਿਖਦੇ ਹਾਂ।

5ਇਹ ਉਹ ਸੰਦੇਸ਼ ਹੈ ਜੋ ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਮਸੀਹ ਤੋਂ ਸੁਣਿਆ ਹੈ ਅਤੇ ਤੁਹਾਨੂੰ ਦੱਸਦੇ ਹਾਂ: ਪਰਮੇਸ਼ਵਰ ਚਾਨਣ ਹੈ; ਉਸ ਵਿੱਚ ਬਿਲਕੁਲ ਹਨ੍ਹੇਰਾ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.