4ਅਸੀਂ ਇੰਨ੍ਹਾਂ ਗੱਲਾਂ ਨੂੰ ਸਾਡੀ ਖੁਸ਼ੀ ਸੰਪੂਰਨ ਬਣਾਉਣ ਲਈ ਲਿਖਦੇ ਹਾਂ।
5ਇਹ ਉਹ ਸੰਦੇਸ਼ ਹੈ ਜੋ ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਮਸੀਹ ਤੋਂ ਸੁਣਿਆ ਹੈ ਅਤੇ ਤੁਹਾਨੂੰ ਦੱਸਦੇ ਹਾਂ: ਪਰਮੇਸ਼ਵਰ ਚਾਨਣ ਹੈ; ਉਸ ਵਿੱਚ ਬਿਲਕੁਲ ਹਨ੍ਹੇਰਾ ਨਹੀਂ ਹੈ।
6ਜੇ ਅਸੀਂ ਉਸ ਨਾਲ ਸੰਗਤੀ ਰੱਖਣ ਦਾ ਦਾਅਵਾ ਕਰੀਏ ਅਤੇ ਫਿਰ ਵੀ ਹਨੇਰੇ ਵਿੱਚ ਚੱਲਦੇ ਹਾਂ, ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚਾਈ ਉੱਤੇ ਨਹੀਂ ਚੱਲਦੇ।
7ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ, ਜਿਵੇਂ ਉਹ ਚਾਨਣ ਵਿੱਚ ਹੈ, ਸਾਡੀ ਇੱਕ-ਦੂਜੇ ਨਾਲ ਸੰਗਤੀ ਹੈ, ਅਤੇ ਯਿਸ਼ੂ, ਉਸ ਦੇ ਪੁੱਤਰ ਦਾ ਲਹੂ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ।
8ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ, ਤਾਂ ਅਸੀਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸੱਚਾਈ ਸਾਡੇ ਵਿੱਚ ਨਹੀਂ ਹੈ।