1 ਯੋਹਨ 1

ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ, ਜਿਵੇਂ ਉਹ ਚਾਨਣ ਵਿੱਚ ਹੈ, ਸਾਡੀ ਇੱਕ-ਦੂਜੇ ਨਾਲ ਸੰਗਤੀ ਹੈ, ਅਤੇ ਯਿਸ਼ੂ, ਉਸ ਦੇ ਪੁੱਤਰ ਦਾ ਲਹੂ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ।

1 John 1:7 (UKJV) But if we walk in the light, as he is in the light, we have fellowship one with another, and the blood of Jesus Christ his Son cleanses us from all sin.

5ਇਹ ਉਹ ਸੰਦੇਸ਼ ਹੈ ਜੋ ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਮਸੀਹ ਤੋਂ ਸੁਣਿਆ ਹੈ ਅਤੇ ਤੁਹਾਨੂੰ ਦੱਸਦੇ ਹਾਂ: ਪਰਮੇਸ਼ਵਰ ਚਾਨਣ ਹੈ; ਉਸ ਵਿੱਚ ਬਿਲਕੁਲ ਹਨ੍ਹੇਰਾ ਨਹੀਂ ਹੈ।

6ਜੇ ਅਸੀਂ ਉਸ ਨਾਲ ਸੰਗਤੀ ਰੱਖਣ ਦਾ ਦਾਅਵਾ ਕਰੀਏ ਅਤੇ ਫਿਰ ਵੀ ਹਨੇਰੇ ਵਿੱਚ ਚੱਲਦੇ ਹਾਂ, ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚਾਈ ਉੱਤੇ ਨਹੀਂ ਚੱਲਦੇ।

7ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ, ਜਿਵੇਂ ਉਹ ਚਾਨਣ ਵਿੱਚ ਹੈ, ਸਾਡੀ ਇੱਕ-ਦੂਜੇ ਨਾਲ ਸੰਗਤੀ ਹੈ, ਅਤੇ ਯਿਸ਼ੂ, ਉਸ ਦੇ ਪੁੱਤਰ ਦਾ ਲਹੂ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ।

8ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ, ਤਾਂ ਅਸੀਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸੱਚਾਈ ਸਾਡੇ ਵਿੱਚ ਨਹੀਂ ਹੈ।

9ਜੇ ਅਸੀਂ ਆਪਣੇ ਪਾਪਾਂ ਦਾ ਪਰਮੇਸ਼ਵਰ ਅੱਗੇ ਇਕਰਾਰ ਕਰਦੇ ਹਾਂ, ਉਹ ਵਫ਼ਾਦਾਰ ਅਤੇ ਧਰਮੀ ਹੈ ਅਤੇ ਸਾਡੇ ਪਾਪਾਂ ਨੂੰ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੇ ਅਧਾਰਮਿਕਤਾ ਤੋਂ ਸ਼ੁੱਧ ਕਰੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.