10ਕੋਈ ਵੀ ਜੋ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿੰਦਾ ਹੈ ਅਤੇ ਉਹਨਾਂ ਵਿੱਚ ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੈ ਜਿਸ ਨਾਲ ਉਹ ਠੋਕਰ ਖਾਣ।
11ਪਰ ਜਿਹੜਾ ਵੀ ਕਿਸੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ ਉਹ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚੱਲਦਾ ਹੈ। ਉਹ ਨਹੀਂ ਜਾਣਦੇ ਕਿ ਉਹ ਕਿੱਥੇ ਜਾ ਰਹੇ ਹਨ, ਕਿਉਂਕਿ ਹਨ੍ਹੇਰੇ ਨੇ ਉਹਨਾਂ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ।
12ਹੇ ਪਿਆਰੇ ਬੱਚਿਓ, ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿਉਂਕਿ ਮਸੀਹ ਯਿਸ਼ੂ ਦੇ ਨਾਮ ਦੇ ਕਾਰਨ ਤੁਹਾਡੇ ਪਾਪ ਮਾਫ਼ ਕੀਤੇ ਗਏ ਹਨ।
13ਹੇ ਪਿਤਾਓ, ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਸ਼ੁਰੂ ਤੋਂ ਹੈ। ਹੇ ਨੌਜਵਾਨੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਦੁਸ਼ਟ ਨੂੰ ਹਰਾ ਦਿੱਤਾ ਹੈ।
14ਹੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ। ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਸ਼ੁਰੂ ਤੋਂ ਹੈ। ਹੇ ਨੌਜਵਾਨੋ, ਮੈਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿਉਂਕਿ ਤੁਸੀਂ ਤਾਕਤਵਰ ਹੋ, ਅਤੇ ਪਰਮੇਸ਼ਵਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ, ਅਤੇ ਤੁਸੀਂ ਦੁਸ਼ਟ ਨੂੰ ਹਰਾ ਦਿੱਤਾ ਹੈ।