1 ਯੋਹਨ 2

ਹੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ। ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਸ਼ੁਰੂ ਤੋਂ ਹੈ। ਹੇ ਨੌਜਵਾਨੋ, ਮੈਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿਉਂਕਿ ਤੁਸੀਂ ਤਾਕਤਵਰ ਹੋ, ਅਤੇ ਪਰਮੇਸ਼ਵਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ, ਅਤੇ ਤੁਸੀਂ ਦੁਸ਼ਟ ਨੂੰ ਹਰਾ ਦਿੱਤਾ ਹੈ।

1 John 2:14 (UKJV) I have written unto you, fathers, because all of you have known him that is from the beginning. I have written unto you, young men, because all of you are strong, and the word of God abides in you, and all of you have overcome the wicked one.

12ਹੇ ਪਿਆਰੇ ਬੱਚਿਓ, ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿਉਂਕਿ ਮਸੀਹ ਯਿਸ਼ੂ ਦੇ ਨਾਮ ਦੇ ਕਾਰਨ ਤੁਹਾਡੇ ਪਾਪ ਮਾਫ਼ ਕੀਤੇ ਗਏ ਹਨ।

13ਹੇ ਪਿਤਾਓ, ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਸ਼ੁਰੂ ਤੋਂ ਹੈ। ਹੇ ਨੌਜਵਾਨੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਦੁਸ਼ਟ ਨੂੰ ਹਰਾ ਦਿੱਤਾ ਹੈ।

14ਹੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ। ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਸ਼ੁਰੂ ਤੋਂ ਹੈ। ਹੇ ਨੌਜਵਾਨੋ, ਮੈਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿਉਂਕਿ ਤੁਸੀਂ ਤਾਕਤਵਰ ਹੋ, ਅਤੇ ਪਰਮੇਸ਼ਵਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ, ਅਤੇ ਤੁਸੀਂ ਦੁਸ਼ਟ ਨੂੰ ਹਰਾ ਦਿੱਤਾ ਹੈ।

15ਸੰਸਾਰ ਨਾਲ ਪਿਆਰ ਨਾ ਰੱਖੋ ਨਾ ਉਹਨਾਂ ਵਸਤਾ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਪਿਆਰ ਰੱਖਦਾ ਹੋਵੇ, ਤਾਂ ਉਸ ਦੇ ਵਿੱਚ ਪਿਤਾ ਦਾ ਪਿਆਰ ਨਹੀਂ ਹੈ।

16ਕਿਉਂਕਿ ਸਭ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਅੱਖਾਂ ਦੀ ਕਾਮਨਾ, ਅਤੇ ਜੀਵਨ ਦਾ ਹੰਕਾਰ, ਪਿਤਾ ਤੋਂ ਨਹੀਂ ਬਲਕਿ ਸੰਸਾਰ ਤੋਂ ਆਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.