13ਹੇ ਪਿਤਾਓ, ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਸ਼ੁਰੂ ਤੋਂ ਹੈ। ਹੇ ਨੌਜਵਾਨੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਦੁਸ਼ਟ ਨੂੰ ਹਰਾ ਦਿੱਤਾ ਹੈ।
14ਹੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ। ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਸ਼ੁਰੂ ਤੋਂ ਹੈ। ਹੇ ਨੌਜਵਾਨੋ, ਮੈਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿਉਂਕਿ ਤੁਸੀਂ ਤਾਕਤਵਰ ਹੋ, ਅਤੇ ਪਰਮੇਸ਼ਵਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ, ਅਤੇ ਤੁਸੀਂ ਦੁਸ਼ਟ ਨੂੰ ਹਰਾ ਦਿੱਤਾ ਹੈ।
15ਸੰਸਾਰ ਨਾਲ ਪਿਆਰ ਨਾ ਰੱਖੋ ਨਾ ਉਹਨਾਂ ਵਸਤਾ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਪਿਆਰ ਰੱਖਦਾ ਹੋਵੇ, ਤਾਂ ਉਸ ਦੇ ਵਿੱਚ ਪਿਤਾ ਦਾ ਪਿਆਰ ਨਹੀਂ ਹੈ।
16ਕਿਉਂਕਿ ਸਭ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਅੱਖਾਂ ਦੀ ਕਾਮਨਾ, ਅਤੇ ਜੀਵਨ ਦਾ ਹੰਕਾਰ, ਪਿਤਾ ਤੋਂ ਨਹੀਂ ਬਲਕਿ ਸੰਸਾਰ ਤੋਂ ਆਉਂਦਾ ਹੈ।
17ਸੰਸਾਰ ਅਤੇ ਇਸ ਦੀਆਂ ਇੱਛਾਵਾਂ ਖਤਮ ਹੋ ਜਾਂਦੀਆਂ ਹਨ, ਪਰ ਜੋ ਵੀ ਪਰਮੇਸ਼ਵਰ ਦੀ ਇੱਛਾ ਅਨੁਸਾਰ ਚੱਲਦਾ ਹੈ ਉਹ ਸਦਾ ਲਈ ਜੀਉਂਦਾ ਹੈ।