16ਕਿਉਂਕਿ ਸਭ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਅੱਖਾਂ ਦੀ ਕਾਮਨਾ, ਅਤੇ ਜੀਵਨ ਦਾ ਹੰਕਾਰ, ਪਿਤਾ ਤੋਂ ਨਹੀਂ ਬਲਕਿ ਸੰਸਾਰ ਤੋਂ ਆਉਂਦਾ ਹੈ।
17ਸੰਸਾਰ ਅਤੇ ਇਸ ਦੀਆਂ ਇੱਛਾਵਾਂ ਖਤਮ ਹੋ ਜਾਂਦੀਆਂ ਹਨ, ਪਰ ਜੋ ਵੀ ਪਰਮੇਸ਼ਵਰ ਦੀ ਇੱਛਾ ਅਨੁਸਾਰ ਚੱਲਦਾ ਹੈ ਉਹ ਸਦਾ ਲਈ ਜੀਉਂਦਾ ਹੈ।
18ਹੇ ਪਿਆਰੇ ਬੱਚਿਓ, ਇਹ ਆਖਰੀ ਸਮਾਂ ਹੈ; ਅਤੇ ਜਿਵੇਂ ਕਿ ਤੁਸੀਂ ਸੁਣਿਆ ਹੈ ਕਿ ਮਸੀਹ ਵਿਰੋਧੀ ਆ ਰਿਹਾ ਹੈ, ਸੋ ਹੁਣ ਵੀ ਬਹੁਤ ਸਾਰੇ ਮਸੀਹ ਵਿਰੋਧੀ ਆ ਗਏ ਹਨ। ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਆਖਰੀ ਸਮਾਂ ਹੈ।
19ਉਹ ਸਾਡੇ ਵਿੱਚੋਂ ਬਾਹਰ ਚਲੇ ਗਏ, ਪਰ ਉਹ ਅਸਲ ਵਿੱਚ ਸਾਡੇ ਨਹੀਂ ਸਨ। ਕਿਉਂਕਿ ਜੇ ਉਹ ਸਾਡੇ ਹੁੰਦੇ, ਤਾਂ ਉਹ ਸਾਡੇ ਨਾਲ ਰਹਿੰਦੇ; ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹਨਾਂ ਵਿੱਚੋਂ ਕੋਈ ਵੀ ਸਾਡਾ ਨਹੀਂ ਸੀ।
20ਪਰ ਤੁਸੀਂ ਉਸ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਤੁਸੀਂ ਸਾਰੇ ਸੱਚ ਨੂੰ ਜਾਣਦੇ ਹੋ।