1 ਯੋਹਨ 2

ਉਹ ਸਾਡੇ ਵਿੱਚੋਂ ਬਾਹਰ ਚਲੇ ਗਏ, ਪਰ ਉਹ ਅਸਲ ਵਿੱਚ ਸਾਡੇ ਨਹੀਂ ਸਨ। ਕਿਉਂਕਿ ਜੇ ਉਹ ਸਾਡੇ ਹੁੰਦੇ, ਤਾਂ ਉਹ ਸਾਡੇ ਨਾਲ ਰਹਿੰਦੇ; ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹਨਾਂ ਵਿੱਚੋਂ ਕੋਈ ਵੀ ਸਾਡਾ ਨਹੀਂ ਸੀ।

1 John 2:19 (UKJV) They went out from us, but they were not of us; for if they had been of us, they would no doubt have continued with us: but they went out, that they might be made manifest that they were not all of us.

17ਸੰਸਾਰ ਅਤੇ ਇਸ ਦੀਆਂ ਇੱਛਾਵਾਂ ਖਤਮ ਹੋ ਜਾਂਦੀਆਂ ਹਨ, ਪਰ ਜੋ ਵੀ ਪਰਮੇਸ਼ਵਰ ਦੀ ਇੱਛਾ ਅਨੁਸਾਰ ਚੱਲਦਾ ਹੈ ਉਹ ਸਦਾ ਲਈ ਜੀਉਂਦਾ ਹੈ।

18ਹੇ ਪਿਆਰੇ ਬੱਚਿਓ, ਇਹ ਆਖਰੀ ਸਮਾਂ ਹੈ; ਅਤੇ ਜਿਵੇਂ ਕਿ ਤੁਸੀਂ ਸੁਣਿਆ ਹੈ ਕਿ ਮਸੀਹ ਵਿਰੋਧੀ ਆ ਰਿਹਾ ਹੈ, ਸੋ ਹੁਣ ਵੀ ਬਹੁਤ ਸਾਰੇ ਮਸੀਹ ਵਿਰੋਧੀ ਆ ਗਏ ਹਨ। ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਆਖਰੀ ਸਮਾਂ ਹੈ।

19ਉਹ ਸਾਡੇ ਵਿੱਚੋਂ ਬਾਹਰ ਚਲੇ ਗਏ, ਪਰ ਉਹ ਅਸਲ ਵਿੱਚ ਸਾਡੇ ਨਹੀਂ ਸਨ। ਕਿਉਂਕਿ ਜੇ ਉਹ ਸਾਡੇ ਹੁੰਦੇ, ਤਾਂ ਉਹ ਸਾਡੇ ਨਾਲ ਰਹਿੰਦੇ; ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹਨਾਂ ਵਿੱਚੋਂ ਕੋਈ ਵੀ ਸਾਡਾ ਨਹੀਂ ਸੀ।

20ਪਰ ਤੁਸੀਂ ਉਸ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਤੁਸੀਂ ਸਾਰੇ ਸੱਚ ਨੂੰ ਜਾਣਦੇ ਹੋ।

21ਮੈਂ ਤੁਹਾਨੂੰ ਇਸ ਲਈ ਨਹੀਂ ਲਿਖ ਰਿਹਾ ਕਿਉਂਕਿ ਤੁਸੀਂ ਸੱਚ ਨੂੰ ਨਹੀਂ ਜਾਣਦੇ, ਪਰ ਕਿਉਂਕਿ ਤੁਸੀਂ ਇਸ ਨੂੰ ਜਾਣਦੇ ਹੋ ਅਤੇ ਕਿਉਂਕਿ ਕੋਈ ਝੂਠ ਸੱਚ ਤੋਂ ਨਹੀਂ ਆਉਂਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.