1 ਯੋਹਨ 2

ਮੈਂ ਤੁਹਾਨੂੰ ਇਹ ਗੱਲਾਂ ਉਹਨਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜੋ ਤੁਹਾਨੂੰ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।

1 John 2:26 (UKJV) These things have I written unto you concerning them that seduce you.

24ਜਿਵੇਂ ਤੁਹਾਡੇ ਲਈ, ਵੇਖੋ ਜੋ ਤੁਸੀਂ ਸ਼ੁਰੂ ਤੋਂ ਸੁਣਿਆ ਹੈ ਉਹ ਤੁਹਾਡੇ ਵਿੱਚ ਰਹਿੰਦਾ ਹੈ। ਜੇ ਅਜਿਹਾ ਹੁੰਦਾ ਹੈ, ਤਾਂ ਤੁਸੀਂ ਪੁੱਤਰ ਅਤੇ ਪਿਤਾ ਵਿੱਚ ਵੀ ਰਹੋਗੇ।

25ਅਤੇ ਇਹ ਉਹ ਵਾਅਦਾ ਹੈ ਜੋ ਮਸੀਹ ਨੇ ਸਾਡੇ ਨਾਲ ਕੀਤਾ ਸੀ ਅਰਥਾਤ ਸਦੀਪਕ ਜੀਵਨ।

26ਮੈਂ ਤੁਹਾਨੂੰ ਇਹ ਗੱਲਾਂ ਉਹਨਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜੋ ਤੁਹਾਨੂੰ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।

27ਜਿਵੇਂ ਕਿ ਤੁਹਾਡੇ ਲਈ, ਉਹ ਮਸਹ ਜਿਹੜਾ ਤੁਸੀਂ ਉਸ ਕੋਲੋ ਪਾਇਆ ਤੁਹਾਡੇ ਵਿੱਚ ਰਹਿੰਦਾ ਹੈ, ਅਤੇ ਤੁਹਾਨੂੰ ਸਿਖਾਉਣ ਲਈ ਕਿਸੇ ਦੀ ਜ਼ਰੂਰਤ ਨਹੀਂ ਹੈ। ਪਰ ਜਿਵੇਂ ਕਿ ਉਸ ਦਾ ਮਸਹ ਤੁਹਾਨੂੰ ਸਾਰੀਆਂ ਚੀਜ਼ਾਂ ਬਾਰੇ ਸਿਖਾਉਂਦਾ ਹੈ ਅਤੇ ਜਿਵੇਂ ਕਿ ਇਹ ਮਸਹ ਅਸਲੀ ਹੈ, ਨਕਲੀ ਨਹੀਂ। ਜਿਵੇਂ ਕਿ ਇਸ ਨੇ ਤੁਹਾਨੂੰ ਸਿਖਾਇਆ ਹੈ, ਉਸੇ ਵਿੱਚ ਰਹੋ।

28ਅਤੇ ਹੁਣ, ਹੇ ਪਿਆਰੇ ਬੱਚਿਓ, ਉਸ ਵਿੱਚ ਬਣੇ ਰਹੋ, ਤਾਂ ਜਦੋਂ ਉਹ ਪ੍ਰਗਟ ਹੋਵੇ ਤਾਂ ਤੁਸੀਂ ਦਿਲੇਰੀ ਨਾਲ ਅਤੇ ਬਿਨ੍ਹਾਂ ਨਿਰਾਸ਼ ਹੋਏ ਉਸ ਦੇ ਅੱਗੇ ਖਲੋ ਸਕੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.