26ਮੈਂ ਤੁਹਾਨੂੰ ਇਹ ਗੱਲਾਂ ਉਹਨਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜੋ ਤੁਹਾਨੂੰ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
27ਜਿਵੇਂ ਕਿ ਤੁਹਾਡੇ ਲਈ, ਉਹ ਮਸਹ ਜਿਹੜਾ ਤੁਸੀਂ ਉਸ ਕੋਲੋ ਪਾਇਆ ਤੁਹਾਡੇ ਵਿੱਚ ਰਹਿੰਦਾ ਹੈ, ਅਤੇ ਤੁਹਾਨੂੰ ਸਿਖਾਉਣ ਲਈ ਕਿਸੇ ਦੀ ਜ਼ਰੂਰਤ ਨਹੀਂ ਹੈ। ਪਰ ਜਿਵੇਂ ਕਿ ਉਸ ਦਾ ਮਸਹ ਤੁਹਾਨੂੰ ਸਾਰੀਆਂ ਚੀਜ਼ਾਂ ਬਾਰੇ ਸਿਖਾਉਂਦਾ ਹੈ ਅਤੇ ਜਿਵੇਂ ਕਿ ਇਹ ਮਸਹ ਅਸਲੀ ਹੈ, ਨਕਲੀ ਨਹੀਂ। ਜਿਵੇਂ ਕਿ ਇਸ ਨੇ ਤੁਹਾਨੂੰ ਸਿਖਾਇਆ ਹੈ, ਉਸੇ ਵਿੱਚ ਰਹੋ।
28ਅਤੇ ਹੁਣ, ਹੇ ਪਿਆਰੇ ਬੱਚਿਓ, ਉਸ ਵਿੱਚ ਬਣੇ ਰਹੋ, ਤਾਂ ਜਦੋਂ ਉਹ ਪ੍ਰਗਟ ਹੋਵੇ ਤਾਂ ਤੁਸੀਂ ਦਿਲੇਰੀ ਨਾਲ ਅਤੇ ਬਿਨ੍ਹਾਂ ਨਿਰਾਸ਼ ਹੋਏ ਉਸ ਦੇ ਅੱਗੇ ਖਲੋ ਸਕੋ।
29ਜੇ ਤੁਸੀਂ ਜਾਣਦੇ ਹੋ ਕਿ ਉਹ ਧਰਮੀ ਹੈ, ਤਾਂ ਤੁਸੀਂ ਜਾਣਦੇ ਹੋ ਕਿ ਹਰ ਕੋਈ ਜੋ ਸਹੀ ਕੰਮ ਕਰਦਾ ਹੈ ਉਸ ਤੋਂ ਪੈਦਾ ਹੋਇਆ ਹੈ।