1 ਯੋਹਨ 2

ਅਤੇ ਜੇਕਰ ਅਸੀਂ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਸ ਨੂੰ ਜਾਣਿਆ ਹੈ।

1 John 2:3 (UKJV) And hereby we do know that we know him, if we keep his commandments.

1ਹੇ ਮੇਰੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਹ ਇਸ ਲਈ ਲਿਖ ਰਿਹਾ ਹਾਂ ਤਾਂ ਜੋ ਤੁਸੀਂ ਪਾਪ ਨਾ ਕਰੋ। ਪਰ ਜੇ ਕੋਈ ਪਾਪ ਕਰਦਾ ਹੈ, ਤਾਂ ਪਿਤਾ ਦੇ ਕੋਲ ਸਾਡੇ ਲਈ ਇੱਕ ਵਕੀਲ ਹੈ ਯਿਸ਼ੂ ਮਸੀਹ, ਜੋ ਧਰਮੀ ਹੈ।

2ਉਹ ਸਾਡੇ ਪਾਪਾਂ ਲਈ ਪ੍ਰਾਸਚਿਤ ਬਲੀਦਾਨ ਹੈ ਅਤੇ ਨਾ ਸਿਰਫ ਸਾਡੇ ਲਈ ਬਲਕਿ ਸਾਰੇ ਸੰਸਾਰ ਦੇ ਪਾਪਾਂ ਲਈ ਵੀ।

3ਅਤੇ ਜੇਕਰ ਅਸੀਂ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਸ ਨੂੰ ਜਾਣਿਆ ਹੈ।

4ਜੋ ਕੋਈ ਕਹਿੰਦਾ ਹੈ, “ਮੈਂ ਉਸ ਨੂੰ ਜਾਣਦਾ ਹਾਂ,” ਪਰ ਉਹ ਦੇ ਆਦੇਸ਼ਾਂ ਨੂੰ ਨਹੀਂ ਮੰਨਦਾ ਉਹ ਝੂਠਾ ਹੈ ਅਤੇ ਸੱਚਾਈ ਉਸ ਵਿਅਕਤੀ ਵਿੱਚ ਨਹੀਂ ਹੈ।

5ਪਰ ਜੇ ਕੋਈ ਉਸ ਦੇ ਬਚਨ ਦੀ ਪਾਲਨਾ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ਵਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਸ ਦੇ ਵਿੱਚ ਹਾਂ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.