4ਜੋ ਕੋਈ ਕਹਿੰਦਾ ਹੈ, “ਮੈਂ ਉਸ ਨੂੰ ਜਾਣਦਾ ਹਾਂ,” ਪਰ ਉਹ ਦੇ ਆਦੇਸ਼ਾਂ ਨੂੰ ਨਹੀਂ ਮੰਨਦਾ ਉਹ ਝੂਠਾ ਹੈ ਅਤੇ ਸੱਚਾਈ ਉਸ ਵਿਅਕਤੀ ਵਿੱਚ ਨਹੀਂ ਹੈ।
5ਪਰ ਜੇ ਕੋਈ ਉਸ ਦੇ ਬਚਨ ਦੀ ਪਾਲਨਾ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ਵਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਸ ਦੇ ਵਿੱਚ ਹਾਂ:
6ਜਿਹੜਾ ਵੀ ਉਸ ਵਿੱਚ ਰਹਿਣ ਦਾ ਦਾਅਵਾ ਕਰਦਾ ਹੈ ਉਸ ਨੂੰ ਯਿਸ਼ੂ ਵਾਂਗ ਜੀਉਣਾ ਚਾਹੀਦਾ ਹੈ।
7ਹੇ ਪਿਆਰੇ ਦੋਸਤੋ, ਮੈਂ ਤੁਹਾਨੂੰ ਕੋਈ ਨਵਾਂ ਆਦੇਸ਼ ਨਹੀਂ ਲਿਖ ਰਿਹਾ ਸਗੋਂ ਇੱਕ ਪੁਰਾਣੀ ਆਗਿਆ ਲਿਖ ਰਿਹਾ ਹਾਂ, ਜੋ ਤੁਹਾਨੂੰ ਸ਼ੁਰੂ ਤੋਂ ਹੀ ਮਿਲਿਆ ਸੀ। ਇਹ ਪੁਰਾਣੀ ਆਗਿਆ ਉਹੀ ਸੁਨੇਹਾ ਹੈ ਜੋ ਤੁਸੀਂ ਸੁਣਿਆ।
8ਫਿਰ ਵੀ ਮੈਂ ਤੁਹਾਨੂੰ ਇੱਕ ਨਵਾਂ ਹੁਕਮ ਲਿਖ ਰਿਹਾ ਹਾਂ; ਇਸ ਦੀ ਸੱਚਾਈ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਦਿਖਾਈ ਦਿੰਦੀ ਹੈ, ਕਿਉਂਕਿ ਹਨੇਰਾ ਲੰਘ ਰਿਹਾ ਹੈ ਅਤੇ ਸੱਚੀ ਰੌਸ਼ਨੀ ਪਹਿਲਾਂ ਹੀ ਚਮਕ ਰਹੀ ਹੈ।