1 ਯੋਹਨ 2

ਹੇ ਪਿਆਰੇ ਦੋਸਤੋ, ਮੈਂ ਤੁਹਾਨੂੰ ਕੋਈ ਨਵਾਂ ਆਦੇਸ਼ ਨਹੀਂ ਲਿਖ ਰਿਹਾ ਸਗੋਂ ਇੱਕ ਪੁਰਾਣੀ ਆਗਿਆ ਲਿਖ ਰਿਹਾ ਹਾਂ, ਜੋ ਤੁਹਾਨੂੰ ਸ਼ੁਰੂ ਤੋਂ ਹੀ ਮਿਲਿਆ ਸੀ। ਇਹ ਪੁਰਾਣੀ ਆਗਿਆ ਉਹੀ ਸੁਨੇਹਾ ਹੈ ਜੋ ਤੁਸੀਂ ਸੁਣਿਆ।

1 John 2:7 (UKJV) Brethren, I write no new commandment unto you, but an old commandment which all of you had from the beginning. The old commandment is the word which all of you have heard from the beginning.

5ਪਰ ਜੇ ਕੋਈ ਉਸ ਦੇ ਬਚਨ ਦੀ ਪਾਲਨਾ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ਵਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਸ ਦੇ ਵਿੱਚ ਹਾਂ:

6ਜਿਹੜਾ ਵੀ ਉਸ ਵਿੱਚ ਰਹਿਣ ਦਾ ਦਾਅਵਾ ਕਰਦਾ ਹੈ ਉਸ ਨੂੰ ਯਿਸ਼ੂ ਵਾਂਗ ਜੀਉਣਾ ਚਾਹੀਦਾ ਹੈ।

7ਹੇ ਪਿਆਰੇ ਦੋਸਤੋ, ਮੈਂ ਤੁਹਾਨੂੰ ਕੋਈ ਨਵਾਂ ਆਦੇਸ਼ ਨਹੀਂ ਲਿਖ ਰਿਹਾ ਸਗੋਂ ਇੱਕ ਪੁਰਾਣੀ ਆਗਿਆ ਲਿਖ ਰਿਹਾ ਹਾਂ, ਜੋ ਤੁਹਾਨੂੰ ਸ਼ੁਰੂ ਤੋਂ ਹੀ ਮਿਲਿਆ ਸੀ। ਇਹ ਪੁਰਾਣੀ ਆਗਿਆ ਉਹੀ ਸੁਨੇਹਾ ਹੈ ਜੋ ਤੁਸੀਂ ਸੁਣਿਆ।

8ਫਿਰ ਵੀ ਮੈਂ ਤੁਹਾਨੂੰ ਇੱਕ ਨਵਾਂ ਹੁਕਮ ਲਿਖ ਰਿਹਾ ਹਾਂ; ਇਸ ਦੀ ਸੱਚਾਈ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਦਿਖਾਈ ਦਿੰਦੀ ਹੈ, ਕਿਉਂਕਿ ਹਨੇਰਾ ਲੰਘ ਰਿਹਾ ਹੈ ਅਤੇ ਸੱਚੀ ਰੌਸ਼ਨੀ ਪਹਿਲਾਂ ਹੀ ਚਮਕ ਰਹੀ ਹੈ।

9ਕੋਈ ਵੀ ਜੋ ਰੌਸ਼ਨੀ ਵਿੱਚ ਹੋਣ ਦਾ ਦਾਅਵਾ ਕਰਦਾ ਹੈ ਪਰ ਆਪਣੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ ਉਹ ਅਜੇ ਵੀ ਹਨ੍ਹੇਰੇ ਵਿੱਚ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.