7ਹੇ ਪਿਆਰੇ ਦੋਸਤੋ, ਮੈਂ ਤੁਹਾਨੂੰ ਕੋਈ ਨਵਾਂ ਆਦੇਸ਼ ਨਹੀਂ ਲਿਖ ਰਿਹਾ ਸਗੋਂ ਇੱਕ ਪੁਰਾਣੀ ਆਗਿਆ ਲਿਖ ਰਿਹਾ ਹਾਂ, ਜੋ ਤੁਹਾਨੂੰ ਸ਼ੁਰੂ ਤੋਂ ਹੀ ਮਿਲਿਆ ਸੀ। ਇਹ ਪੁਰਾਣੀ ਆਗਿਆ ਉਹੀ ਸੁਨੇਹਾ ਹੈ ਜੋ ਤੁਸੀਂ ਸੁਣਿਆ।
8ਫਿਰ ਵੀ ਮੈਂ ਤੁਹਾਨੂੰ ਇੱਕ ਨਵਾਂ ਹੁਕਮ ਲਿਖ ਰਿਹਾ ਹਾਂ; ਇਸ ਦੀ ਸੱਚਾਈ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਦਿਖਾਈ ਦਿੰਦੀ ਹੈ, ਕਿਉਂਕਿ ਹਨੇਰਾ ਲੰਘ ਰਿਹਾ ਹੈ ਅਤੇ ਸੱਚੀ ਰੌਸ਼ਨੀ ਪਹਿਲਾਂ ਹੀ ਚਮਕ ਰਹੀ ਹੈ।
9ਕੋਈ ਵੀ ਜੋ ਰੌਸ਼ਨੀ ਵਿੱਚ ਹੋਣ ਦਾ ਦਾਅਵਾ ਕਰਦਾ ਹੈ ਪਰ ਆਪਣੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ ਉਹ ਅਜੇ ਵੀ ਹਨ੍ਹੇਰੇ ਵਿੱਚ ਹੈ।
10ਕੋਈ ਵੀ ਜੋ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿੰਦਾ ਹੈ ਅਤੇ ਉਹਨਾਂ ਵਿੱਚ ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੈ ਜਿਸ ਨਾਲ ਉਹ ਠੋਕਰ ਖਾਣ।
11ਪਰ ਜਿਹੜਾ ਵੀ ਕਿਸੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ ਉਹ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚੱਲਦਾ ਹੈ। ਉਹ ਨਹੀਂ ਜਾਣਦੇ ਕਿ ਉਹ ਕਿੱਥੇ ਜਾ ਰਹੇ ਹਨ, ਕਿਉਂਕਿ ਹਨ੍ਹੇਰੇ ਨੇ ਉਹਨਾਂ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ।