1 ਯੋਹਨ 3

ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਦੇ ਬੱਚੇ ਕੌਣ ਹਨ ਅਤੇ ਦੁਸ਼ਟ ਦੇ ਬੱਚੇ ਕੌਣ ਹਨ: ਕੋਈ ਵੀ ਜੋ ਉਹ ਕੰਮ ਨਹੀਂ ਕਰਦਾ ਜੋ ਸਹੀ ਹੈ, ਅਤੇ ਨਾ ਹੀ ਜਿਹੜਾ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਪਰਮੇਸ਼ਵਰ ਦਾ ਬੱਚਾ ਨਹੀਂ ਹੈ।

1 John 3:10 (UKJV) In this the children of God are manifest, and the children of the devil: whosoever does not righteousness is not of God, neither he that loves not his brother.

8ਉਹ ਜੋ ਪਾਪ ਕਰਦਾ ਹੈ ਉਹ ਦੁਸ਼ਟ ਤੋਂ ਹੈ, ਕਿਉਂਕਿ ਦੁਸ਼ਟ ਸ਼ੁਰੂ ਤੋਂ ਹੀ ਪਾਪ ਕਰਦਾ ਆ ਰਿਹਾ ਹੈ। ਪਰਮੇਸ਼ਵਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਕਿ ਦੁਸ਼ਟ ਦੇ ਕੰਮਾਂ ਨੂੰ ਨਸ਼ਟ ਕਰੇ।

9ਕੋਈ ਵੀ ਜਿਹੜਾ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ ਉਹ ਲਗਾਤਾਰ ਪਾਪ ਨਹੀਂ ਕਰੇਗਾ, ਕਿਉਂਕਿ ਉਹਨਾਂ ਵਿੱਚ ਪਰਮੇਸ਼ਵਰ ਦਾ ਬੀਜ ਰਹਿੰਦਾ ਹੈ; ਉਹ ਪਾਪ ਨਹੀਂ ਕਰ ਸਕਦੇ, ਕਿਉਂਕਿ ਉਹ ਪਰਮੇਸ਼ਵਰ ਤੋਂ ਪੈਦਾ ਹੋਏ ਹਨ।

10ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਦੇ ਬੱਚੇ ਕੌਣ ਹਨ ਅਤੇ ਦੁਸ਼ਟ ਦੇ ਬੱਚੇ ਕੌਣ ਹਨ: ਕੋਈ ਵੀ ਜੋ ਉਹ ਕੰਮ ਨਹੀਂ ਕਰਦਾ ਜੋ ਸਹੀ ਹੈ, ਅਤੇ ਨਾ ਹੀ ਜਿਹੜਾ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਪਰਮੇਸ਼ਵਰ ਦਾ ਬੱਚਾ ਨਹੀਂ ਹੈ।

11ਕਿਉਂਕਿ ਇਹ ਉਹ ਸੰਦੇਸ਼ ਹੈ ਜੋ ਤੁਸੀਂ ਸ਼ੁਰੂ ਤੋਂ ਸੁਣਿਆ ਹੈ: ਸਾਨੂੰ ਇੱਕ-ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ।

12ਕਾਇਨ ਵਰਗੇ ਨਾ ਬਣੋ, ਜੋ ਦੁਸ਼ਟ ਨਾਲ ਸੰਬੰਧ ਰੱਖਦਾ ਸੀ ਅਤੇ ਆਪਣੇ ਭਰਾ ਹਾਬਿਲ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੇ ਉਸ ਨੂੰ ਕਿਉਂ ਮਾਰਿਆ? ਕਿਉਂਕਿ ਉਸ ਦੇ ਆਪਣੇ ਕੰਮ ਬੁਰੇ ਸਨ ਅਤੇ ਉਸ ਦਾ ਭਰਾ ਧਰਮੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.