1 ਯੋਹਨ 3

ਕਾਇਨ ਵਰਗੇ ਨਾ ਬਣੋ, ਜੋ ਦੁਸ਼ਟ ਨਾਲ ਸੰਬੰਧ ਰੱਖਦਾ ਸੀ ਅਤੇ ਆਪਣੇ ਭਰਾ ਹਾਬਿਲ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੇ ਉਸ ਨੂੰ ਕਿਉਂ ਮਾਰਿਆ? ਕਿਉਂਕਿ ਉਸ ਦੇ ਆਪਣੇ ਕੰਮ ਬੁਰੇ ਸਨ ਅਤੇ ਉਸ ਦਾ ਭਰਾ ਧਰਮੀ ਸੀ।

1 John 3:12 (UKJV) Not as Cain, who was of that wicked one, and slew his brother. And wherefore slew he him? Because his own works were evil, and his brother's righteous.

10ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਦੇ ਬੱਚੇ ਕੌਣ ਹਨ ਅਤੇ ਦੁਸ਼ਟ ਦੇ ਬੱਚੇ ਕੌਣ ਹਨ: ਕੋਈ ਵੀ ਜੋ ਉਹ ਕੰਮ ਨਹੀਂ ਕਰਦਾ ਜੋ ਸਹੀ ਹੈ, ਅਤੇ ਨਾ ਹੀ ਜਿਹੜਾ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਪਰਮੇਸ਼ਵਰ ਦਾ ਬੱਚਾ ਨਹੀਂ ਹੈ।

11ਕਿਉਂਕਿ ਇਹ ਉਹ ਸੰਦੇਸ਼ ਹੈ ਜੋ ਤੁਸੀਂ ਸ਼ੁਰੂ ਤੋਂ ਸੁਣਿਆ ਹੈ: ਸਾਨੂੰ ਇੱਕ-ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ।

12ਕਾਇਨ ਵਰਗੇ ਨਾ ਬਣੋ, ਜੋ ਦੁਸ਼ਟ ਨਾਲ ਸੰਬੰਧ ਰੱਖਦਾ ਸੀ ਅਤੇ ਆਪਣੇ ਭਰਾ ਹਾਬਿਲ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੇ ਉਸ ਨੂੰ ਕਿਉਂ ਮਾਰਿਆ? ਕਿਉਂਕਿ ਉਸ ਦੇ ਆਪਣੇ ਕੰਮ ਬੁਰੇ ਸਨ ਅਤੇ ਉਸ ਦਾ ਭਰਾ ਧਰਮੀ ਸੀ।

13ਜੇ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਹੇ ਮੇਰੇ ਭਰਾਵੋ ਅਤੇ ਭੈਣੋ ਹੈਰਾਨ ਨਾ ਹੋਵੋ।

14ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਕਿਉਂਕਿ ਅਸੀਂ ਇੱਕ-ਦੂਜੇ ਨੂੰ ਪਿਆਰ ਕਰਦੇ ਹਾਂ। ਜੋ ਕੋਈ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.