1 ਯੋਹਨ 3

ਜੇ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਹੇ ਮੇਰੇ ਭਰਾਵੋ ਅਤੇ ਭੈਣੋ ਹੈਰਾਨ ਨਾ ਹੋਵੋ।

1 John 3:13 (UKJV) Marvel not, my brethren, if the world hate you.

11ਕਿਉਂਕਿ ਇਹ ਉਹ ਸੰਦੇਸ਼ ਹੈ ਜੋ ਤੁਸੀਂ ਸ਼ੁਰੂ ਤੋਂ ਸੁਣਿਆ ਹੈ: ਸਾਨੂੰ ਇੱਕ-ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ।

12ਕਾਇਨ ਵਰਗੇ ਨਾ ਬਣੋ, ਜੋ ਦੁਸ਼ਟ ਨਾਲ ਸੰਬੰਧ ਰੱਖਦਾ ਸੀ ਅਤੇ ਆਪਣੇ ਭਰਾ ਹਾਬਿਲ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੇ ਉਸ ਨੂੰ ਕਿਉਂ ਮਾਰਿਆ? ਕਿਉਂਕਿ ਉਸ ਦੇ ਆਪਣੇ ਕੰਮ ਬੁਰੇ ਸਨ ਅਤੇ ਉਸ ਦਾ ਭਰਾ ਧਰਮੀ ਸੀ।

13ਜੇ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਹੇ ਮੇਰੇ ਭਰਾਵੋ ਅਤੇ ਭੈਣੋ ਹੈਰਾਨ ਨਾ ਹੋਵੋ।

14ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਕਿਉਂਕਿ ਅਸੀਂ ਇੱਕ-ਦੂਜੇ ਨੂੰ ਪਿਆਰ ਕਰਦੇ ਹਾਂ। ਜੋ ਕੋਈ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।

15ਜਿਹੜਾ ਵੀ ਕਿਸੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ ਉਹ ਇੱਕ ਕਾਤਲ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਵੀ ਕਾਤਲ ਦੇ ਵਿੱਚ ਸਦੀਵੀ ਜੀਵਨ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.