1 ਯੋਹਨ 3

ਹੇ ਪਿਆਰੇ ਬੱਚਿਓ, ਆਓ ਅਸੀਂ ਸ਼ਬਦਾਂ ਜਾਂ ਬੋਲੀ ਨਾਲ ਨਹੀਂ ਬਲਕਿ ਕੰਮਾਂ ਅਤੇ ਸੱਚਾਈ ਨਾਲ ਪਿਆਰ ਕਰੀਏ।

1 John 3:18 (UKJV) My little children, let us not love in word, neither in tongue; but in deed and in truth.

16ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਪਿਆਰ ਕੀ ਹੈ: ਯਿਸ਼ੂ ਮਸੀਹ ਨੇ ਸਾਡੇ ਲਈ ਆਪਣੀ ਜਾਨ ਦਿੱਤੀ। ਅਤੇ ਸਾਨੂੰ ਆਪਣੇ ਭਰਾਵਾਂ ਅਤੇ ਭੈਣਾਂ ਲਈ ਆਪਣੀ ਜਾਨ ਦੇਣੀ ਚਾਹੀਦੀ ਹੈ।

17ਜੇ ਕਿਸੇ ਕੋਲ ਸੰਸਾਰਕ ਜਾਇਦਾਦ ਹੋਵੇ ਉਹ ਕਿਸੇ ਭਰਾ ਜਾਂ ਭੈਣ ਨੂੰ ਲੋੜਵੰਦ ਵੇਖ ਕੇ ਉਹਨਾਂ ਉੱਤੇ ਕੋਈ ਤਰਸ ਨਹੀਂ ਕਰਦਾ, ਤਾਂ ਉਸ ਵਿਅਕਤੀ ਵਿੱਚ ਪਰਮੇਸ਼ਵਰ ਦਾ ਪਿਆਰ ਕਿਵੇਂ ਹੋ ਸਕਦਾ ਹੈ?

18ਹੇ ਪਿਆਰੇ ਬੱਚਿਓ, ਆਓ ਅਸੀਂ ਸ਼ਬਦਾਂ ਜਾਂ ਬੋਲੀ ਨਾਲ ਨਹੀਂ ਬਲਕਿ ਕੰਮਾਂ ਅਤੇ ਸੱਚਾਈ ਨਾਲ ਪਿਆਰ ਕਰੀਏ।

19ਇਸ ਤਰ੍ਹਾਂ ਅਸੀਂ ਜਾਣਦੇ ਹਾਂ ਸਾਡੇ ਕੰਮ ਸਾਨੂੰ ਦੱਸਣਗੇ ਕਿ ਅਸੀਂ ਸੱਚਾਈ ਨਾਲ ਸੰਬੰਧਿਤ ਹਾਂ ਅਤੇ ਅਸੀਂ ਪਰਮੇਸ਼ਵਰ ਦੀ ਮੌਜੂਦਗੀ ਵਿੱਚ ਖੜ੍ਹੇ ਹੋਵਾਂਗਾ ਤਾਂ ਸਾਡੇ ਦਿਲਾਂ ਨੂੰ ਭਰੋਸਾ ਹੋਵੇਗਾ:

20ਜੇ ਸਾਡਾ ਦਿਲ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਸਾਡੇ ਦਿਲਾਂ ਨਾਲੋਂ ਵੱਡਾ ਹੈ ਅਤੇ ਉਹ ਸਭ ਕੁਝ ਜਾਣਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.