1ਵੇਖੋ ਪਿਤਾ ਨੇ ਸਾਡੇ ਉੱਤੇ ਕਿੰਨਾਂ ਪਿਆਰ ਕੀਤਾ ਹੈ, ਕਿ ਅਸੀਂ ਪਰਮੇਸ਼ਵਰ ਦੇ ਬੱਚੇ ਅਖਵਾਏ ਜਾਈਏ! ਅਤੇ ਇਹੋ ਹੈ ਜੋ ਅਸੀਂ ਹਾਂ! ਦੁਨੀਆਂ ਸਾਨੂੰ ਨਹੀਂ ਜਾਣਦੀ ਇਸ ਦਾ ਕਾਰਨ ਇਹ ਹੈ ਕਿਉਂਕਿ ਇਹ ਪਰਮੇਸ਼ਵਰ ਨੂੰ ਨਹੀਂ ਜਾਣਦੇ ਸਨ।
2ਹੇ ਪਿਆਰੇ ਮਿੱਤਰੋ, ਹੁਣ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ। ਪਰ ਅਸੀਂ ਜਾਣਦੇ ਹਾਂ ਕਿ ਜਦੋਂ ਮਸੀਹ ਪ੍ਰਗਟ ਹੁੰਦਾ ਹੈ, ਅਸੀਂ ਉਸਦੇ ਵਰਗੇ ਹੋਵਾਂਗੇ, ਕਿਉਂਕਿ ਅਸੀਂ ਉਸਨੂੰ ਉਸੇ ਤਰ੍ਹਾਂ ਵੇਖਾਂਗੇ ਜਿਵੇਂ ਉਹ ਹੈ।
3ਉਹ ਸਾਰੇ ਜਿਨ੍ਹਾਂ ਨੂੰ ਮਸੀਹ ਵਿੱਚ ਇਹ ਉਮੀਦ ਹੈ ਉਹ ਆਪਣੇ ਆਪ ਨੂੰ ਸ਼ੁੱਧ ਕਰਦੇ ਹਨ, ਜਿਵੇਂ ਉਹ ਸ਼ੁੱਧ ਹੈ।
4ਹਰ ਕੋਈ ਜੋ ਪਾਪ ਕਰਦਾ ਹੈ ਕਾਨੂੰਨ ਨੂੰ ਤੋੜਦਾ ਹੈ; ਅਸਲ ਵਿੱਚ, ਪਾਪ ਕੁਧਰਮ ਹੈ।