1 ਯੋਹਨ 3

ਜੇ ਸਾਡਾ ਦਿਲ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਸਾਡੇ ਦਿਲਾਂ ਨਾਲੋਂ ਵੱਡਾ ਹੈ ਅਤੇ ਉਹ ਸਭ ਕੁਝ ਜਾਣਦਾ ਹੈ।

1 John 3:20 (UKJV) For if our heart condemn us, God is greater than our heart, and knows all things.

18ਹੇ ਪਿਆਰੇ ਬੱਚਿਓ, ਆਓ ਅਸੀਂ ਸ਼ਬਦਾਂ ਜਾਂ ਬੋਲੀ ਨਾਲ ਨਹੀਂ ਬਲਕਿ ਕੰਮਾਂ ਅਤੇ ਸੱਚਾਈ ਨਾਲ ਪਿਆਰ ਕਰੀਏ।

19ਇਸ ਤਰ੍ਹਾਂ ਅਸੀਂ ਜਾਣਦੇ ਹਾਂ ਸਾਡੇ ਕੰਮ ਸਾਨੂੰ ਦੱਸਣਗੇ ਕਿ ਅਸੀਂ ਸੱਚਾਈ ਨਾਲ ਸੰਬੰਧਿਤ ਹਾਂ ਅਤੇ ਅਸੀਂ ਪਰਮੇਸ਼ਵਰ ਦੀ ਮੌਜੂਦਗੀ ਵਿੱਚ ਖੜ੍ਹੇ ਹੋਵਾਂਗਾ ਤਾਂ ਸਾਡੇ ਦਿਲਾਂ ਨੂੰ ਭਰੋਸਾ ਹੋਵੇਗਾ:

20ਜੇ ਸਾਡਾ ਦਿਲ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਸਾਡੇ ਦਿਲਾਂ ਨਾਲੋਂ ਵੱਡਾ ਹੈ ਅਤੇ ਉਹ ਸਭ ਕੁਝ ਜਾਣਦਾ ਹੈ।

21ਹੇ ਪਿਆਰੇ ਦੋਸਤੋ, ਜੇ ਸਾਡਾ ਦਿਲ ਸਾਨੂੰ ਦੋਸ਼ੀ ਨਹੀਂ ਠਹਿਰਾਉਂਦਾ, ਤਾਂ ਸਾਨੂੰ ਪਰਮੇਸ਼ਵਰ ਦੇ ਅੱਗੇ ਦਿਲੇਰੀ ਹੁੰਦੀ ਹੈ

22ਅਤੇ ਪਰਮੇਸ਼ਵਰ ਤੋਂ ਜੋ ਵੀ ਅਸੀਂ ਮੰਗਦੇ ਹਾਂ ਉਹ ਪ੍ਰਾਪਤ ਕਰਦੇ ਹਾਂ, ਕਿਉਂਕਿ ਅਸੀਂ ਉਸ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਾਂ ਅਤੇ ਉਹ ਕਰਦੇ ਹਾਂ ਜੋ ਉਸ ਨੂੰ ਪ੍ਰਸੰਨ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.