22ਅਤੇ ਪਰਮੇਸ਼ਵਰ ਤੋਂ ਜੋ ਵੀ ਅਸੀਂ ਮੰਗਦੇ ਹਾਂ ਉਹ ਪ੍ਰਾਪਤ ਕਰਦੇ ਹਾਂ, ਕਿਉਂਕਿ ਅਸੀਂ ਉਸ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਾਂ ਅਤੇ ਉਹ ਕਰਦੇ ਹਾਂ ਜੋ ਉਸ ਨੂੰ ਪ੍ਰਸੰਨ ਕਰਦਾ ਹੈ।
23ਅਤੇ ਇਹ ਉਸ ਦਾ ਆਦੇਸ਼ ਹੈ: ਉਸ ਦੇ ਪੁੱਤਰ, ਯਿਸ਼ੂ ਮਸੀਹ ਦੇ ਨਾਮ ਤੇ ਵਿਸ਼ਵਾਸ ਕਰਨਾ ਅਤੇ ਇੱਕ-ਦੂਜੇ ਨਾਲ ਪਿਆਰ ਕਰਨਾ ਜਿਵੇਂ ਉਸ ਨੇ ਸਾਨੂੰ ਹੁਕਮ ਦਿੱਤਾ ਸੀ।
24ਜਿਹੜਾ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ ਉਹ ਪਰਮੇਸ਼ਵਰ ਵਿੱਚ ਰਹਿੰਦਾ ਹੈ, ਅਤੇ ਪਰਮੇਸ਼ਵਰ ਉਹਨਾਂ ਵਿੱਚ ਰਹਿੰਦਾ ਹੈ। ਅਤੇ ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ: ਅਸੀਂ ਇਸ ਨੂੰ ਉਸ ਆਤਮਾ ਦੁਆਰਾ ਜਾਣਦੇ ਹਾਂ ਜੋ ਉਸ ਨੇ ਸਾਨੂੰ ਦਿੱਤਾ ਹੈ।