4ਹਰ ਕੋਈ ਜੋ ਪਾਪ ਕਰਦਾ ਹੈ ਕਾਨੂੰਨ ਨੂੰ ਤੋੜਦਾ ਹੈ; ਅਸਲ ਵਿੱਚ, ਪਾਪ ਕੁਧਰਮ ਹੈ।
5ਪਰ ਤੁਸੀਂ ਜਾਣਦੇ ਹੋ ਕਿ ਉਹ ਇਸ ਲਈ ਪ੍ਰਗਟ ਹੋਇਆ ਤਾਂ ਜੋ ਉਹ ਸਾਡੇ ਪਾਪਾਂ ਨੂੰ ਦੂਰ ਕਰ ਸਕੇ ਅਤੇ ਉਸ ਵਿੱਚ ਕੋਈ ਪਾਪ ਨਹੀਂ ਹੈ।
6ਕੋਈ ਵੀ ਜੋ ਮਸੀਹ ਵਿੱਚ ਕਾਇਮ ਰਹਿੰਦਾ ਹੈ ਉਹ ਪਾਪ ਨਹੀਂ ਕਰਦਾ। ਕੋਈ ਵੀ ਜਿਹੜਾ ਪਾਪ ਕਰਦਾ ਹੈ ਉਸ ਨੇ ਨਾ ਤਾਂ ਉਸ ਨੂੰ ਵੇਖਿਆ ਹੈ ਅਤੇ ਨਾ ਹੀ ਜਾਣਿਆ ਹੈ।
7ਹੇ ਪਿਆਰੇ ਬੱਚਿਓ, ਕੋਈ ਵੀ ਤੁਹਾਨੂੰ ਨਾ ਭਰਮਾਵੇ। ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਉਹ ਧਰਮੀ ਹੈ, ਜਿਵੇਂ ਮਸੀਹ ਧਰਮੀ ਹੈ।
8ਉਹ ਜੋ ਪਾਪ ਕਰਦਾ ਹੈ ਉਹ ਦੁਸ਼ਟ ਤੋਂ ਹੈ, ਕਿਉਂਕਿ ਦੁਸ਼ਟ ਸ਼ੁਰੂ ਤੋਂ ਹੀ ਪਾਪ ਕਰਦਾ ਆ ਰਿਹਾ ਹੈ। ਪਰਮੇਸ਼ਵਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਕਿ ਦੁਸ਼ਟ ਦੇ ਕੰਮਾਂ ਨੂੰ ਨਸ਼ਟ ਕਰੇ।