6ਕੋਈ ਵੀ ਜੋ ਮਸੀਹ ਵਿੱਚ ਕਾਇਮ ਰਹਿੰਦਾ ਹੈ ਉਹ ਪਾਪ ਨਹੀਂ ਕਰਦਾ। ਕੋਈ ਵੀ ਜਿਹੜਾ ਪਾਪ ਕਰਦਾ ਹੈ ਉਸ ਨੇ ਨਾ ਤਾਂ ਉਸ ਨੂੰ ਵੇਖਿਆ ਹੈ ਅਤੇ ਨਾ ਹੀ ਜਾਣਿਆ ਹੈ।
7ਹੇ ਪਿਆਰੇ ਬੱਚਿਓ, ਕੋਈ ਵੀ ਤੁਹਾਨੂੰ ਨਾ ਭਰਮਾਵੇ। ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਉਹ ਧਰਮੀ ਹੈ, ਜਿਵੇਂ ਮਸੀਹ ਧਰਮੀ ਹੈ।
8ਉਹ ਜੋ ਪਾਪ ਕਰਦਾ ਹੈ ਉਹ ਦੁਸ਼ਟ ਤੋਂ ਹੈ, ਕਿਉਂਕਿ ਦੁਸ਼ਟ ਸ਼ੁਰੂ ਤੋਂ ਹੀ ਪਾਪ ਕਰਦਾ ਆ ਰਿਹਾ ਹੈ। ਪਰਮੇਸ਼ਵਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਕਿ ਦੁਸ਼ਟ ਦੇ ਕੰਮਾਂ ਨੂੰ ਨਸ਼ਟ ਕਰੇ।
9ਕੋਈ ਵੀ ਜਿਹੜਾ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ ਉਹ ਲਗਾਤਾਰ ਪਾਪ ਨਹੀਂ ਕਰੇਗਾ, ਕਿਉਂਕਿ ਉਹਨਾਂ ਵਿੱਚ ਪਰਮੇਸ਼ਵਰ ਦਾ ਬੀਜ ਰਹਿੰਦਾ ਹੈ; ਉਹ ਪਾਪ ਨਹੀਂ ਕਰ ਸਕਦੇ, ਕਿਉਂਕਿ ਉਹ ਪਰਮੇਸ਼ਵਰ ਤੋਂ ਪੈਦਾ ਹੋਏ ਹਨ।
10ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਦੇ ਬੱਚੇ ਕੌਣ ਹਨ ਅਤੇ ਦੁਸ਼ਟ ਦੇ ਬੱਚੇ ਕੌਣ ਹਨ: ਕੋਈ ਵੀ ਜੋ ਉਹ ਕੰਮ ਨਹੀਂ ਕਰਦਾ ਜੋ ਸਹੀ ਹੈ, ਅਤੇ ਨਾ ਹੀ ਜਿਹੜਾ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਪਰਮੇਸ਼ਵਰ ਦਾ ਬੱਚਾ ਨਹੀਂ ਹੈ।