1 ਯੋਹਨ 4

ਹੇ ਪਿਆਰੇ ਮਿੱਤਰੋ, ਹਰ ਆਤਮਾ ਤੇ ਵਿਸ਼ਵਾਸ ਨਾ ਕਰੋ, ਪਰ ਆਤਮਾਵਾਂ ਦੀ ਜਾਂਚ ਕਰੋ ਕਿ ਉਹ ਪਰਮੇਸ਼ਵਰ ਵੱਲੋਂ ਹੈ ਜਾਂ ਨਹੀਂ, ਕਿਉਂਕਿ ਬਹੁਤ ਸਾਰੇ ਝੂਠੇ ਨਬੀ ਜਗਤ ਵਿੱਚ ਨਿਕਲ ਆਏ ਹਨ।

1 John 4:1 (UKJV) Beloved, believe not every spirit, but try the spirits whether they are of God: because many false prophets are gone out into the world.

1ਹੇ ਪਿਆਰੇ ਮਿੱਤਰੋ, ਹਰ ਆਤਮਾ ਤੇ ਵਿਸ਼ਵਾਸ ਨਾ ਕਰੋ, ਪਰ ਆਤਮਾਵਾਂ ਦੀ ਜਾਂਚ ਕਰੋ ਕਿ ਉਹ ਪਰਮੇਸ਼ਵਰ ਵੱਲੋਂ ਹੈ ਜਾਂ ਨਹੀਂ, ਕਿਉਂਕਿ ਬਹੁਤ ਸਾਰੇ ਝੂਠੇ ਨਬੀ ਜਗਤ ਵਿੱਚ ਨਿਕਲ ਆਏ ਹਨ।

2ਇਸ ਤਰ੍ਹਾਂ ਤੁਸੀਂ ਪਰਮੇਸ਼ਵਰ ਦੇ ਆਤਮਾ ਨੂੰ ਪਛਾਣ ਸਕਦੇ ਹੋ: ਹਰ ਆਤਮਾ ਜੋ ਸਵੀਕਾਰ ਕਰ ਲੈਂਦਾ ਹੈ ਕਿ ਯਿਸ਼ੂ ਮਸੀਹ ਦੇਹ ਧਾਰ ਕੇ ਆਇਆ ਉਹ ਪਰਮੇਸ਼ਵਰ ਤੋਂ ਹੈ,

3ਪਰ ਹਰ ਆਤਮਾ ਜੋ ਯਿਸ਼ੂ ਨੂੰ ਨਹੀਂ ਮੰਨਦਾ ਉਹ ਪਰਮੇਸ਼ਵਰ ਵੱਲੋਂ ਨਹੀਂ ਹੈ। ਇਹ ਮਸੀਹ ਵਿਰੋਧੀ ਦਾ ਆਤਮਾ ਹੈ, ਜਿਸ ਬਾਰੇ ਤੁਸੀਂ ਸੁਣਿਆ ਹੈ ਕਿ ਉਹ ਆ ਰਿਹਾ ਹੈ ਅਤੇ ਹੁਣ ਵੀ ਹੈ ਅਤੇ ਦੁਨੀਆਂ ਵਿੱਚ ਪਹਿਲਾਂ ਤੋਂ ਹੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.