10ਇਹ ਪਿਆਰ ਹੈ: ਇਹ ਨਹੀਂ ਕਿ ਅਸੀਂ ਪਰਮੇਸ਼ਵਰ ਨੂੰ ਪਿਆਰ ਕੀਤਾ, ਪਰ ਇਹ ਕਿ ਉਸ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਸਾਡੇ ਪਾਪਾਂ ਲਈ ਪ੍ਰਾਸਚਿਤ ਦੀ ਬਲੀ ਵਜੋਂ ਭੇਜਿਆ।
11ਹੇ ਪਿਆਰੇ ਦੋਸਤੋ, ਕਿਉਂਕਿ ਪਰਮੇਸ਼ਵਰ ਨੇ ਸਾਨੂੰ ਬਹੁਤ ਪਿਆਰ ਕੀਤਾ ਹੈ, ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
12ਪਰਮੇਸ਼ਵਰ ਨੂੰ ਕਿਸੇ ਨੇ ਕਦੇ ਨਹੀਂ ਵੇਖਿਆ; ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ, ਪਰਮੇਸ਼ਵਰ ਸਾਡੇ ਵਿੱਚ ਰਹਿੰਦੇ ਹਨ ਅਤੇ ਉਸ ਦਾ ਪਿਆਰ ਸਾਡੇ ਵਿੱਚ ਸੰਪੂਰਨ ਹੋਇਆ ਹੈ।
13ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਅਸੀਂ ਉਸ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ, ਉਸ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ।
14ਅਤੇ ਅਸੀਂ ਵੇਖਿਆ ਅਤੇ ਗਵਾਹੀ ਦਿੰਦੇ ਹਾਂ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀਦਾਤਾ ਹੋਣ ਲਈ ਭੇਜਿਆ ਹੈ।