13ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਅਸੀਂ ਉਸ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ, ਉਸ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ।
14ਅਤੇ ਅਸੀਂ ਵੇਖਿਆ ਅਤੇ ਗਵਾਹੀ ਦਿੰਦੇ ਹਾਂ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀਦਾਤਾ ਹੋਣ ਲਈ ਭੇਜਿਆ ਹੈ।
15ਜੇ ਕੋਈ ਮੰਨਦਾ ਹੈ ਕਿ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਪਰਮੇਸ਼ਵਰ ਉਹਨਾਂ ਵਿੱਚ ਰਹਿੰਦਾ ਹੈ ਅਤੇ ਉਹ ਪਰਮੇਸ਼ਵਰ ਵਿੱਚ।
16ਅਤੇ ਅਸੀਂ ਪਰਮੇਸ਼ਵਰ ਦੇ ਉਸ ਪਿਆਰ ਨੂੰ ਜਾਣਿਆ ਜੋ ਉਸ ਨੇ ਸਾਡੇ ਨਾਲ ਕੀਤਾ ਹੈ। ਪਰਮੇਸ਼ਵਰ ਪਿਆਰ ਹੈ। ਜੋ ਕੋਈ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ਵਰ ਵਿੱਚ ਅਤੇ ਪਰਮੇਸ਼ਵਰ ਉਹਨਾਂ ਵਿੱਚ ਰਹਿੰਦਾ ਹੈ।
17ਇਸ ਤਰ੍ਹਾਂ ਸਾਡੇ ਵਿੱਚ ਪਿਆਰ ਨੂੰ ਸੰਪੂਰਨ ਬਣਾਇਆ ਜਾਂਦਾ ਹੈ ਤਾਂ ਜੋ ਸਾਨੂੰ ਨਿਆਂ ਦੇ ਦਿਨ ਵਿਸ਼ਵਾਸ ਹੋਵੇ: ਇਸ ਸੰਸਾਰ ਵਿੱਚ ਅਸੀਂ ਯਿਸ਼ੂ ਵਰਗੇ ਹਾਂ।