1 ਯੋਹਨ 4

ਇਸ ਤਰ੍ਹਾਂ ਸਾਡੇ ਵਿੱਚ ਪਿਆਰ ਨੂੰ ਸੰਪੂਰਨ ਬਣਾਇਆ ਜਾਂਦਾ ਹੈ ਤਾਂ ਜੋ ਸਾਨੂੰ ਨਿਆਂ ਦੇ ਦਿਨ ਵਿਸ਼ਵਾਸ ਹੋਵੇ: ਇਸ ਸੰਸਾਰ ਵਿੱਚ ਅਸੀਂ ਯਿਸ਼ੂ ਵਰਗੇ ਹਾਂ।

1 John 4:17 (UKJV) Herein is our love made perfect, that we may have boldness in the day of judgment: because as he is, so are we in this world.

15ਜੇ ਕੋਈ ਮੰਨਦਾ ਹੈ ਕਿ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਪਰਮੇਸ਼ਵਰ ਉਹਨਾਂ ਵਿੱਚ ਰਹਿੰਦਾ ਹੈ ਅਤੇ ਉਹ ਪਰਮੇਸ਼ਵਰ ਵਿੱਚ।

16ਅਤੇ ਅਸੀਂ ਪਰਮੇਸ਼ਵਰ ਦੇ ਉਸ ਪਿਆਰ ਨੂੰ ਜਾਣਿਆ ਜੋ ਉਸ ਨੇ ਸਾਡੇ ਨਾਲ ਕੀਤਾ ਹੈ। ਪਰਮੇਸ਼ਵਰ ਪਿਆਰ ਹੈ। ਜੋ ਕੋਈ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ਵਰ ਵਿੱਚ ਅਤੇ ਪਰਮੇਸ਼ਵਰ ਉਹਨਾਂ ਵਿੱਚ ਰਹਿੰਦਾ ਹੈ।

17ਇਸ ਤਰ੍ਹਾਂ ਸਾਡੇ ਵਿੱਚ ਪਿਆਰ ਨੂੰ ਸੰਪੂਰਨ ਬਣਾਇਆ ਜਾਂਦਾ ਹੈ ਤਾਂ ਜੋ ਸਾਨੂੰ ਨਿਆਂ ਦੇ ਦਿਨ ਵਿਸ਼ਵਾਸ ਹੋਵੇ: ਇਸ ਸੰਸਾਰ ਵਿੱਚ ਅਸੀਂ ਯਿਸ਼ੂ ਵਰਗੇ ਹਾਂ।

18ਪਿਆਰ ਵਿੱਚ ਕੋਈ ਡਰ ਨਹੀਂ ਹੁੰਦਾ। ਪਰ ਸੰਪੂਰਨ ਪਿਆਰ ਡਰ ਨੂੰ ਬਾਹਰ ਕੱਢਦਾ ਹੈ, ਕਿਉਂਕਿ ਡਰ ਦਾ ਸੰਬੰਧ ਸਜ਼ਾ ਨਾਲ ਹੁੰਦਾ ਹੈ। ਜਿਹੜਾ ਡਰਦਾ ਹੈ ਉਹ ਪਿਆਰ ਵਿੱਚ ਸੰਪੂਰਨ ਨਹੀਂ ਹੁੰਦਾ।

19ਅਸੀਂ ਪਿਆਰ ਕਰਦੇ ਹਾਂ ਕਿਉਂਕਿ ਸਾਨੂੰ ਪਹਿਲਾਂ ਉਸ ਨੇ ਪਿਆਰ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.