16ਅਤੇ ਅਸੀਂ ਪਰਮੇਸ਼ਵਰ ਦੇ ਉਸ ਪਿਆਰ ਨੂੰ ਜਾਣਿਆ ਜੋ ਉਸ ਨੇ ਸਾਡੇ ਨਾਲ ਕੀਤਾ ਹੈ। ਪਰਮੇਸ਼ਵਰ ਪਿਆਰ ਹੈ। ਜੋ ਕੋਈ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ਵਰ ਵਿੱਚ ਅਤੇ ਪਰਮੇਸ਼ਵਰ ਉਹਨਾਂ ਵਿੱਚ ਰਹਿੰਦਾ ਹੈ।
17ਇਸ ਤਰ੍ਹਾਂ ਸਾਡੇ ਵਿੱਚ ਪਿਆਰ ਨੂੰ ਸੰਪੂਰਨ ਬਣਾਇਆ ਜਾਂਦਾ ਹੈ ਤਾਂ ਜੋ ਸਾਨੂੰ ਨਿਆਂ ਦੇ ਦਿਨ ਵਿਸ਼ਵਾਸ ਹੋਵੇ: ਇਸ ਸੰਸਾਰ ਵਿੱਚ ਅਸੀਂ ਯਿਸ਼ੂ ਵਰਗੇ ਹਾਂ।
18ਪਿਆਰ ਵਿੱਚ ਕੋਈ ਡਰ ਨਹੀਂ ਹੁੰਦਾ। ਪਰ ਸੰਪੂਰਨ ਪਿਆਰ ਡਰ ਨੂੰ ਬਾਹਰ ਕੱਢਦਾ ਹੈ, ਕਿਉਂਕਿ ਡਰ ਦਾ ਸੰਬੰਧ ਸਜ਼ਾ ਨਾਲ ਹੁੰਦਾ ਹੈ। ਜਿਹੜਾ ਡਰਦਾ ਹੈ ਉਹ ਪਿਆਰ ਵਿੱਚ ਸੰਪੂਰਨ ਨਹੀਂ ਹੁੰਦਾ।
19ਅਸੀਂ ਪਿਆਰ ਕਰਦੇ ਹਾਂ ਕਿਉਂਕਿ ਸਾਨੂੰ ਪਹਿਲਾਂ ਉਸ ਨੇ ਪਿਆਰ ਕੀਤਾ ਸੀ।
20ਜਿਹੜਾ ਵੀ ਪਰਮੇਸ਼ਵਰ ਨੂੰ ਪਿਆਰ ਕਰਨ ਦਾ ਦਾਅਵਾ ਕਰਦਾ ਹੈ ਫਿਰ ਵੀ ਆਪਣੇ ਭਰਾ ਜਾਂ ਭੈਣ ਨਾਲ ਨਫ਼ਰਤ ਕਰੇ ਉਹ ਝੂਠਾ ਹੈ। ਕਿਉਂਕਿ ਜੋ ਕੋਈ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ, ਜਿਨ੍ਹਾਂ ਨੂੰ ਉਸ ਨੇ ਵੇਖਿਆ ਹੈ, ਤਾਂ ਉਹ ਪਰਮੇਸ਼ਵਰ ਨੂੰ ਜਿਸ ਨੂੰ ਉਸ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।